ਅੰਮ੍ਰਿਤਸਰ, 30 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਇਸਤਰੀ ਪੁਰਸ਼) ਚੈਂਪੀਅਨਸ਼ਿਪ ਅੱਜ ਇਥੇ ਯੂਨੀਵਰਸਿਟੀ ਕੈਂਪਸ ਦੇ ਮਲਟੀਪਰਪਜ਼ ਇਨਡੋਰ ਜ਼ਿਮਨੇਜ਼ੀਅਮ ਹਾਲ ਵਿਖੇ ਸ਼ੁਰੂ ਹੋ ਗਈ।ਇਹ ਚੈਂਪੀਅਨਸ਼ਿਪ 6 ਫਰਵਰੀ, 2015 ਨੂੰ ਸੰਪੰਨ ਹੋਵੇਗੀ।ਇਨ੍ਹਾਂ ਮੁਕਾਬਲਿਆਂ ਵਿਚ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ 100 ਟੀਮਾਂ ਦੇ 600 ਖਿਡਾਰੀ ਭਾਗ ਲੈ ਰਹੇ ਹਨ।
ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਸ ਚੈਂਪੀਅਨਸਿਪ ਦਾ ਉਦਘਾਟਨ ਝੰਡਾ ਲਹਿਰਾ ਕੇ ਕੀਤਾ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ ਤੇ ਮੁਖੀ ਨੇ ਖੇਡ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਡਾ. ਸੁਖਬੀਰ ਕੌਰ ਮਾਹਲ, ਪ੍ਰਧਾਨ, ਯੂਨੀਵਰਸਿਟੀ ਸਪੋਰਟਸ ਕਮੇਟੀ (ਵਿਮਨ) ਤੇ ਪ੍ਰਿੰਸੀਪਲ, ਸਥਾਨਕ ਖਾਲਸਾ ਕਾਲਜ ਫਾਰ ਵੁਮਨ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਡਾ. ਮਹਿਲ ਸਿੰਘ, ਪ੍ਰਧਾਨ, ਯੂਨੀਵਰਸਿਟੀ ਸਪੋਰਟਸ ਕਮੇਟੀ (ਮੈੱਨ) ਤੇ ਪ੍ਰਿੰਸੀਪਲ, ਸਥਾਨਕ ਖਾਲਸਾ ਕਾਲਜ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਪ੍ਰੋ. ਬਰਾੜ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਕਿਸੇ ਵੀ ਖੇਡ ਵਿਚ ਹਾਰ-ਜਿੱਤ ਦੀ ਭਾਵਨਾ ਤੋਂ ਉਪਰ ਉੱਠ ਕੇ ਖੇਡਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਮਹੱਤਵਪੂਰਨ ਅੰਗ ਹੈ ਅਤੇ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ। ਅੱਜ 78, 70 ਅਤੇ 63 ਕਿੱਲੋ ਵਰਗ ਦੇ ਵਿਦਿਆਰਥੀਆਂ ਵਿਚ ਮੁਕਾਬਲੇ ਹੋਏ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …