Sunday, December 22, 2024

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਮੌਕੇ ਸ਼ਰਧਾਂਜ਼ਲੀ ਭੇਂਟ

PPN3001201526

ਹੁਸ਼ਿਆਰਪੁਰ, 30 ਜਨਵਰੀ (ਸਤਵਿੰਦਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਭਾਰਤ ਦੇ ਉਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਸ਼ਰਧਾਂਜ਼ਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਮਹਾਤਮਾ ਗਾਂਧੀ ਜੀ ਦੀ ਤਸਵੀਰ ਤੇ ਫੁੱਲ-ਮਾਲਾਵਾਂ ਭੇਂਟ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ।ਪੁਲਿਸ ਦੀ ਟੁਕੜੀ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਹਥਿਆਰ ਉਲਟੇ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਸ਼ਰਧਾਂਜ਼ਲੀ ਸਮਾਗਮ ਵਿੱਚ ਐਸ ਐਸ ਪੀ ਸ੍ਰੀ ਰਾਜਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਡੱਪਾ ਕਾਰਥਿਕ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਣਜੀਤ ਕੌਰ, ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਐਸ ਪੀ (ਹੈਡਕੁਆਟਰ) ਦਿਲਬਾਗ ਸਿੰਘ ਗਿੱਲ, ਐਸ ਪੀ ਰਜਿੰਦਰ ਸਿੰਘ, ਐਸ ਪੀ ਨਰੇਸ਼ ਡੋਗਰਾ, ਪੁਲਿਸ ਦੇ ਅਧਿਕਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਨੇ ਰਾਸ਼ਟਰਪਿਤਾ ਦੀ ਤਸਵੀਰ ਤੇ ਫੁੱਲਮਾਲਾਵਾਂ ਭੇਂਟ ਕੀਤੀਆਂ।ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਅਤੇ ਹਾਜ਼ਰ ਅਧਿਕਾਰੀਆਂ/ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਹੋਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਪ੍ਰੇਮ ਅਤੇ ਅਹਿੰਸਾ ਦੇ ਰਸਤੇ ਤੇ ਚਲਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਸਲੇ ਹਿੰਸਾ ਨਾਲ ਨਹੀਂ ਬਲਕਿ ਆਪਸੀ ਪ੍ਰੇਮ ਅਤੇ ਅਹਿੰਸਾ ਦੇ ਸਿਧਾਂਤ ਨਾਲ ਹੱਲ ਹੁੰਦੇ ਹਨ। ਅੱਜ ਦੇ ਸਮਾਜ ਨੂੰ ਅਜਿਹੇ ਵਿਅਕਤੀਆਂ ਦੀ ਲੋੜ ਹੈ ਜੋ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਉੱਚੇ ਆਦਰਸ਼ਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਕੇ ਇੱਕ ਨਵੇਂ ਸਮਾਜ ਦੀ ਸਿਰਜਣਾ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਨੁਸ਼ਾਸ਼ਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply