
ਅੰਮ੍ਰਿਤਸਰ, 31 ਜਨਵਰੀ (ਪ੍ਰੀਤਮ ਸਿੰਘ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਖਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾਅ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ।
ਸ: ਛੀਨਾ ਨੇ ਇਸ ਦੌਰਾਨ ਸਮੂੰਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ‘ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ‘ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ। ਸ: ਛੀਨਾ ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ. ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਆਰ. ਕੇ. ਧਵਨ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਫਿਜੀਕਲ ਐਜ਼ੂਕੇਸ਼ਨ ਪ੍ਰਿੰ: ਜੀ. ਐੱਸ. ਕੰਗ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਵਿੰਦਰ ਕੌਰ ਸੰਧੂ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media