Friday, July 4, 2025
Breaking News

ਈਲਿੰਗ ਦੇ ਮੇਅਰ ਸ੍ਰੀ ਤੇਜ ਰਾਮ ਬ’ਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN3101201521
ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀੂਤ ਸਿੰਘ)- ਇੰਗਲੈਂਡ ਦੇ ਸ਼ਹਿਰ ਈਲਿੰਗ ਦੇ ਮੇਅਰ ਸ੍ਰੀ ਤੇਜ ਰਾਮ ਬੱਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮਨਜੀਤ, ਸਪੁੱਤਰ ਸ੍ਰੀ ਜੁਗਰਾਜ, ਅਸਿਸਟੈਂਟ ਸਕੱਤਰ ਸ੍ਰੀਮਤੀ ਹਿਤੇਸ਼, ਸ਼ੈਲਫ ਤੇ ਅਟੈਂਡੈਂਟ ਸ੍ਰੀ ਇਆਜ਼, ਰਿਸ਼ਤੇਦਾਰ ਸ੍ਰੀਮਤੀ ਸ਼ਾਨੋ ਦੇਵੀ ਅਤੇ ਭਾਣਜਾ ਵਿੱਕੀ ਆਦਿ ਉਨ੍ਹਾਂ ਨਾਲ ਸਨ।ਉਨ੍ਹਾਂ ਨੂੰ ਸੂਚਨਾ ਅਧਿਕਾਰੀ ਸ. ਹਰਪ੍ਰੀਤ ਸਿੰਘ ਨੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿ’ਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ. ਮਨਜੀਤ ਸਿੰਘ ਸਕੱਤਰ ਅਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਵੱਲੋਂ ਸ੍ਰੀ ਬੱਗਾ ਅਤੇ ਉਨ੍ਹਾਂ ਦੇ ਪ੍ਰੀਵਾਰਿਕ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਸ੍ਰੀ ਬੱਗਾ ਨੇ ਵੀ ਆਪਣੇ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ. ਮਨਜੀਤ ਸਿੰਘ ਸਕੱਤਰ ਨੂੰ ਲੰਡਨ ਬੋਰੋ ਆਫ ਈਲਿੰਗ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੱਗਾ ਨੇ ਦੱਸਿਆ ਕਿ ਉਹ ਲਗਭਗ ੬ ਵਾਰ ਇਲੈਕਟਿਡ ਹੋਏ ਹਨ ਜਿਨ੍ਹਾਂ ਚੋਂ ਪੰਜ ਵਾਰ ਕਾਊਂਸਲਰ ਅਤੇ ਛੇਵੀਂ ਵਾਰ ਇਲੈਕਸ਼ਨ ਜਿੱਤ ਕੇ ਮੇਅਰ ਵਜੋਂ ਚੁਣੇ ਗਏ।ਉਨ੍ਹਾਂ ਦੱਸਿਆ ਕਿ ਉਹ ਇੰਗਲੈਂਡ ਦੇ ਈਲਿੰਗ ਸ਼ਹਿਰ ਦੇ ੫੦ਵੇਂ ਮੇਅਰ ਹਨ ਅਤੇ ਉਨ੍ਹਾਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸਾਊਥ ਹਾਲ ਦੇ ਗੁਰਦੁਆਰਾ ਸਾਹਿਬ ਸ੍ਰੀ ਰਵਿਦਾਸ ਟੈਂਪਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਕ ਸਮਾਗਮ ਦੌਰਾਨ ਸਹੁੰ ਚੁੱਕੀ।ਉਨ੍ਹਾਂ ਕਿਹਾ ਕਿ ਮੇਰੇ ਧੰਨ ਭਾਗ ਹਨ ਅਤੇ ਮੇਰੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਮੈਨੂੰ ਸੀz ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਹੁੰ ਚੁੱਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ।ਸ੍ਰੀ ਬੱਗਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਜਿੰਨੇ ਵੀ ਮੇਅਰ ਹੋਏ ਹਨ ਉਨ੍ਹਾਂ ਚਰਚ ਵਿੱਚ ਜਾ ਕੇ ਸਹੁੰ ਚੁੱਕੀ ਸੀ।ਉਨ੍ਹਾਂ ਕਿਹਾ ਕਿ ਲੰਡਨ ਵਿੱਚ ਇਸ ਵਕਤ ੮ ਗੁਰਦੁਆਰਾ ਸਾਹਿਬ, ੩ ਮੰਦਰ ਅਤੇ ੩ ਮਸਜਿਦਾਂ ਹਨ ਅਤੇ ਓਥੇ ਅਸੀਂ ਸਾਰੇ ਰਲ ਮਿਲ ਕੇ ਭਾਈਚਾਰਕ ਸਾਂਝ ਸਥਾਪਿਤ ਕਰਕੇ ਰਹਿੰਦੇ ਹਾਂ।ਉਨ੍ਹਾਂ ਕਿਹਾ ਕਿ ਮੈਂ ਇਥੇ ਸ੍ਰੀ ਗੁਰੂ ਰਾਮਦਾਸ ਜੀ ਦੇ ਦਰਬਾਰ ਵਿੱਚ ਸ਼ੁਕਰਾਨੇ ਵਜੋਂ ਆਸ਼ੀਰਵਾਦ ਲੈਣ ਲਈ ਆਇਆ ਹਾਂ।ਉਨ੍ਹਾਂ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਕੇ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਏਥੇ ਬਾਰ ਬਾਰ ਆਉਣ ਨੂੰ ਦਿਲ ਕਰਦਾ ਹੈ।ਉਨ੍ਹਾਂ ਕਿਹਾ ਕਿ ਮੈਨੂੰ ੧੧ ਨਵੰਬਰ ਨੂੰ ਫਰਾਂਸ ਵਿਖੇ ਜੋ ਪੰਜਾਬੀ ਵੀਰ ਸਿੱਖ, ਹਿੰਦੂ ਅਤੇ ਮੁਸਲਿਮ ਫਰਾਂਸ ਦੀ ਪਹਿਲੀ ਲੜਾਈ ਵਿੱਚ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸ਼ਰਧਾਜਲੀ ਦੇਣ ਦਾ ਮਾਣ ਵੀ ਮਿਲਿਆ ਹੈ ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਬੋਲਦਿਆਂ ਕਿਹਾ ਕਿ ਸ੍ਰੀ ਤੇਜ ਰਾਮ ਬੱਗਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਇੰਗਲੈਂਡ ਦੇ ਈਲਿੰਗ ਜ਼ਿਲ੍ਹੇ ਦੇ ਮੇਅਰ ਬਨਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਉਨ੍ਹਾਂ ਆਪਣੇ ਅਹੁਦੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਹੁੰ ਚੁੱਕੀ ਹੈ।ਇਸ ਮੌਕੇ ਪੋz: ਹਰਬੰਸ ਸਿੰਘ ਬੋਲੀਨਾ, ਸ. ਭਗਵਾਨ ਸਿੰਘ ਜੌਹਲ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਹਰਪ੍ਰੀਤ ਸਿੰਘ, ਸ. ਅੰਮ੍ਰਿਤਪਾਲ ਸਿੰਘ ਅਤੇ ਸ. ਸਰਬਜੀਤ ਸਿੰਘ ਸਹਾਇਕ ਸੂਚਨਾ ਅਧਿਕਾਰੀ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਤੇ ਸ. ਕੁਲਵੰਤ ਸਿੰਘ ਸਾਬਕਾ ਸਕੱਤਰ ਆਦਿ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply