Tuesday, December 3, 2024

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਨੂੰ ਅਕਾਲੀ ਦਲ ਦੇਵੇਗਾ ਪੂਰਾ ਸਾਥ – ਸੁਖਬੀਰ ਸਿੰਘ ਬਾਦਲ

Caption

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) : ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਜਿਸ ਵੀ ਉਮੀਦਵਾਰ ਨੂੰ ਮੈਦਾਨ ਵਿਚ ਉਤਾਰੇਗੀ, ਅਕਾਲੀ ਦਲ ਉਸ ਦਾ ਸਾਥ ਦੇਵੇਗਾ।’ ਉਕਤ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਸਥਾਨਕ ਕਿਚਲੂ ਚੌਕ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਪੁੱਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਇਸ ਸੀਟ ਤੋਂ ਉਮੀਦਵਾਰ ਸਬੰਧੀ ਲੱਗ ਰਹੀਆਂ ਕਿਆਸ-ਅਰਾਈਆਂ ਬਾਰੇ ਕੀਤੇ ਗਏ ਸਵਾਲ ਦਾ ਉਤਰ ਦਿੰਦੇ ਸ. ਬਾਦਲ ਨੇ ਕਿਹਾ ਕਿ ਇਹ ਸੀਟ ਭਾਜਪਾ ਦੇ ਹਿੱਸੇ ਹੈ ਅਤੇ ਉਹ ਹੀ ਇਸ ਬਾਰੇ ਕੁੱਝ ਦੱਸ ਸਕਦੇ ਹਨ। ਆਮ ਆਦਮੀ ਪਾਰਟੀ ਬਾਰੇ ਗੱਲ ਕਰਦੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਹੁਣ ਲਾਗੂ ਕੀਤੇ ਗਏ ਲੋਕ ਭਲਾਈ ਦੇ ਪ੍ਰੋਗਰਾਮ ਅਤੇ ਜਨਤਾ ਦੀਆਂ ਸ਼ਿਕਾਇਤਾਂ ਸੁਣਨ ਲਈ ਲਗਾਏ ਜਾ ਰਹੇ ਖੁੱਲੇ ਦਰਬਾਰ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿਛਲੇ ਕਰੀਬ 20 ਅਰਸੇ ਤੋਂ ਚਲਾਏ ਜਾ ਰਹੇ ਹਨ। ਪੰਜਾਬ ਵਿਚ ਕਿਸਾਨਾਂ ਅਤੇ ਗਰੀਬ ਲੋਕਾਂ ਨੂੰ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਅਤੇ ਹੋਰ ਮੰਤਰੀ ਸਾਹਿਬਾਨ ਸੰਗਤ ਦਰਸ਼ਨ ਲਗਾ ਕੇ ਲੰਮੇ ਅਰਸੇ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ। ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਬਾਰੇ ਬੋਲਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਨੁਹਾਰ ਬਦਲਣਾ ਮੇਰਾ ਟੀਚਾ ਹੈ ਅਤੇ ਇਸ ਵਿਚ ਕਿਸੇ ਤਰਾਂ ਦੀ ਢਿੱਲ-ਮੱਠ ਨਹੀਂ ਵਰਤੀ ਜਾ ਰਹੀ। ਸ਼ਹਿਰ ਵਿਚ ਸ਼ੁਰੂ ਹੋਣ ਵਾਲੇ ਪੌਡ ਸਿਸਟਮ ਬਾਰੇ ਬੋਲਦੇ ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਤਕਨੀਕੀ ਸਮੱਸਿਆ ਆ ਜਾਣ ਕਾਰਨ ਇਸ ਪ੍ਰਾਜੈਕਟ ਦਾ ਕੰਮ ਫਿਲਹਾਲ ਰੁਕਿਆ ਹੈ ਅਤੇ ਇਸ ਸਬੰਧੀ ਢੁਕਵਾਂ ਬਦਲ ਲੱਭਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸਿਟੀ ਬਸ ਸੇਵਾ ਅਗਲੇ ਕੁੱਝ ਦਿਨਾਂ ਤੱਕ ਹੀ ਚਾਲੂ ਕਰ ਦਿੱਤੀ ਜਾਵੇਗੀ ਅਤੇ ਨਵੀਆਂ ਸੜਕਾਂ, ਜਿਨ੍ਹਾਂ ਦਾ ਨੀਂਹ ਪੱਥਰ ਉਹ ਪਿਛਲੇ ਮਹੀਨੇ ਰੱਖ ਗਏ ਸਨ, ਛੇਤੀ ਤੋਂ ਛੇਤੀ ਨੇਪਰੇ ਚਾੜਕੇ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕਰ ਦਿੱਤੀ ਜਾਵੇਗੀ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …

Leave a Reply