ਨਵੀਂ ਦਿੱਲੀ, 2 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਸਾਹਿਬ ਭਾਈ ਰਣਧੀਰ ਸਿੰਘ ਅਤੇ ਹੋਰ ਪੁਰਾਤਨ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 8 ਫਰਵਰੀ (ਮੁਤਾਬਕ 26 ਮਾਘ, ਸੰਮਤ ਨਾਨਕਸ਼ਾਹੀ 546) ਨੂੰ ਸਵੇਰੇ 8.00 ਵਜੇ ਤੋਂ ਦੁਪਹਿਰ ਬਾਅਦ 1.30 ਵਜੇ ਤਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਅਖੰਡ ਕੀਰਤਨੀ ਜੱਥੇ ਦੇ ਸਿੰਘ ਗੁਰ-ਸ਼ਬਦ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ www.dsgmc.in ਅਤੇ www.baani.net ਪੁਰ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media