ਅੰਮ੍ਰਿਤਸਰ, 2 ਫਰਵਰੀ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਦੇ 2 ਪੰਜਾਬ ਏਅਰ ਸਕਵਾਰਡਿਨ ਐੱਨ. ਸੀ. ਸੀ. ਕੈਡਿਟਾਂ ਨੇ ਇੰਟਰ ਬਟਾਲੀਅਨ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ 2 ਸੋਨੇ ਅਤੇ ਇਕ ਚਾਂਦੀ ਦੇ ਤਮਗੇ ਹਾਸਲ ਕੀਤੇ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਇੰਟਰ ਬਟਾਲੀਅਨ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਬੀ. ਐੱਸ. ਸੀ. (ਆਈ. ਟੀ.) ਦੇ ਕੈਡਿਟ ਹਰਦੀਪ ਸਿੰਘ ਅਤੇ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਅਤੇ ਕੈਡਿਟ ਪ੍ਰਭਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਦੀ ਇਨ੍ਹਾਂ ਪ੍ਰਾਪਤੀਆਂ ਪਿੱਛੇ ਕਾਲਜ ਦੇ ਐੱਨ. ਸੀ. ਸੀ. ਅਧਿਕਾਰੀ ਫਲਾਇੰਗ ਅਫ਼ਸਰ ਪ੍ਰੋ: ਰਾਕੇਸ਼ ਸ਼ਰਮਾ ਦੀ ਅਗਵਾਈ ਵੀ ਵਿਸ਼ੇਸ਼ ਸਥਾਨ ਰੱਖਦੀ ਹੈ।ਇਸ ਲਈ ਉਹ ਕੈਡਿਟਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਮੂੰਹ 2 ਪੰਜਾਬ ਏਅਰ ਸਕਵਾਰਡਿਨ ਐੱਨ. ਸੀ. ਸੀ. ਅਤੇ ਕਾਲਜ ਸਟਾਫ਼ ਨੂੰ ਦਿਲੀ ਮੁਬਾਰਕਬਾਦ ਦਿੰਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …