ਨਵੀਂ ਦਿੱਲੀ, 3 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੇਂਦਰੀ ਸੰਸਕ੍ਰਿਤੀ ਅਤੇ ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਨੇ ਸ਼ਾਹਦਰਾ ਦੇ ਬਾਬੂ ਰਾਮ ਸਕੂਲ ਚੌਂਕ ‘ਤੇ ਚੋਣ ਸਭਾ ਦੌਰਾਨ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਤਿੰਦ
ਰ ਸਿੰਘ ਸ਼ੰਟੀ ਦੇ ਹੱਕ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਸ਼ੰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਪੰਜਾਬੀ ਗਾਇਕ ਅਸ਼ੋਕ ਮਸਤੀ ਨੇ ਸ਼ੰਟੀ ਵੱਲੋਂ ਭਗਤ ਸਿੰਘ ਸੇਵਾ ਦਲ ਦੇ ਪ੍ਰਧਾਨ ਵਜੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਸ਼ੰਟੀ ਦੇ ਹੱਕ ਵਿੱਚ ਵੋਟਾਂ ਦੇਣ ਦੀ ਗੱਲ ਕਹੀ।ਸੇਵਾ ਦਲ ਦੀਆਂ ਐਬੂਲੈਂਸਾਂ ਅਤੇ ਸਮਾਜਿਕ ਪ੍ਰੋਗਰਾਮਾਂ ਰਾਹੀਂ ਲੋਕਾਂ ਦੇ ਦੁੱਖ ਸੁੱਖ ਵਿੱਚ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਨੂੰ ਵੀ ਮਸਤੀ ਨੇ ਯਾਦ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੇਸ਼ ਦੀ ਵਿਦੇਸ਼ਾਂ ਵਿੱਚ ਵੱਧ ਰਹੀ ਮਕਬੂਲੀਅਤ ਦਾ ਜ਼ਿਕਰ ਕਰਦੇ ਹੋਏ ਸ਼ਰਮਾ ਨੇ ਇਸ ਕਰਕੇ ਦੇਸ਼ ਵਿੱਚ ਸੈਲਾਨੀਆਂ ਦੇ ਵੱਡੀ ਗਿਣਤੀ ਵਿੱਚ ਆਉਣ ਦਾ ਵੀ ਦਾਅਵਾ ਕੀਤਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media