Monday, March 16, 2026

ਸ਼੍ਰੋਮਣੀ ਕਮੇਟੀ ਨੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

PPN0302201516

ਅੰਮ੍ਰਿਤਸਰ, 3 ਫਰਵਰੀ (ਗੁਰਪ੍ਰੀਤ ਸਿੰਘ) – ਭਗਤ ਰਵਿਦਾਸ ਜੀ ਨੇ ਆਪਣੇ ਸਮੇਂ ਵਿੱਚ ਪ੍ਰਾਣੀ ਮਾਤਰ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕੀਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਗੁਰਪੁਰਬ ਤੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ, ਉਥੇ ਜਿਨ੍ਹਾਂ ਭਗਤ ਸਾਹਿਬਾਨਾਂ ਦੀ ਬਾਣੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਦੇ ਦਿਹਾੜੇ ਵੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਤਿਗੁਰੂ ਦੀ ਕ੍ਰਿਪਾ ਦਾ ਪਾਤਰ ਬਣਨ ਦੀ ਗੱਲ ਬਾਣੀ ਵਿੱਚ ਕੀਤੀ ਹੈ।ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਧਰਮਾਂ, ਜਾਤ ਬਿਰਾਦਰੀਆਂ ਤੇ ਫਿਰਕਿਆਂ ਦੇ ਵੰਡ ਵਰਨ ਤੋਂ ਉੱਪਰ ਉੱਠ ਕੇ ਭਗਤ ਰਵਿਦਾਸ ਜੀ ਦੀ ਬਾਣੀ ਦੇ 40 ਸ਼ਬਦਾਂ ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਰਕੇ ਢੁੱਕਵਾਂ ਸਨਮਾਨ ਦਿੱਤਾ ਹੈ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ਜੌੜਾ ਤੇ ਸ. ਰਣਜੀਤ ਸਿੰਘ ਐਡੀਸ਼ਨਲ ਸਕੱਤਰ, ਸ.ਜਗਜੀਤ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ.ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ.ਬਿਅੰਤ ਸਿੰਘ, ਸ. ਸੁਖਰਾਜ ਸਿੰਘ ਤੇ ਸ. ਹਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply