Saturday, September 12, 2026

ਮਨਜਿੰਦਰ ਸਿੰਘ ਸਿਰਸਾ ਦੀ ਚੋਣ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

PPN0302201518
ਭਿੱਖੀਵਿੰਡ, 3 ਫਰਵਰੀ (ਕੁਲਵਿੰਦਰ ਸਿੰਘ ਕੰਬੋਕੇ / ਲਖਵਿੰਦਰ ਸਿੰਘ ਗੋਲਣ) ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਨਜਿੰਦਰ ਸਿੰਘ ਸਰਸਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੋਬਾਇਲ ‘ਤੇ ਇਹ ਵਿਚਾਰ ਪ੍ਰਗਟ ਕਰਦਿਆਂ ਪੰਜਾਬ ਪੋਸਟ ਦੇ ਪੱਤਰਕਾਰ ਕੁਲਵਿੰਦਰ ਸਿੰਘ ਕੰਬੋਕੇ ਨੂੰ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਦੱਸਿਆ ਕਿ ਉਹ ਸਾਥੀਆਂ ਸਮੇਤ ਹਲਕਾ ਰਜੌਰੀ ਗਾਰਡਨ ਵਿਖੇ ਮਨਜਿੰਦਰ ਸਿੰਘ ਸਿਰਸਾ ਦੀ ਚੋਣ ਮੁਹਿੰਮ ਚਲਾ ਰਹੇ ਹਨ ਅਤੇ ਘਰ-ਘਰ ਜਾ ਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਵੋਟਰਾਂ ਵਲੋਂ ਸ੍ਰ. ਸਿਰਸਾ ਨੂੰ ਕਾਫੀ ਹੁੰਗਾਰਾ ਦਿੱਤਾ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।ਇਸ ਸਮੇਂ ਉਹਨਾਂ ਨਾਲ ਹਾਜ਼ਰ ਸਨ ਚੇਅਰਮੈਨ ਬਲਜੀਤ ਸਿੰਘ, ਸਰਪੰਚ ਸਾਹਿਬ ਸਿੰਘ, ਨੰਬਰਦਾਰ ਸੂਰਤਾ ਸਿੰਘ ਡਲੀਰੀ, ਦਵਿੰਦਰ ਸਿੰਘ ਪ੍ਰਧਾਨ ਵਲਟੋਹਾ, ਸਰਪੰਚ ਗੁਰਸੇਵਕ ਸਿੰਘ ਬੱਬੂ, ਇਕਬਾਲ ਸਿੰਘ ਵੀਰਮ ਅਤੇ ਸਰਪੰਚ ਜਰਮਨ ਸਿੰਘ ਵਲਟੋਹਾ ਆਦਿ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply