Thursday, April 9, 2026

ਸੁਖਬੀਰ ਬਾਦਲ ਵੱਲੋਂ ਸਰਨਾ ਦਲ ਨੂੰ ਡੂੰਘਾ ਸਿਆਸੀ ਝਟਕਾ

ਕੌਮੀ ਪ੍ਰਧਾਨ ਸਣੇ ਕਈ ਅਹੁਦੇਦਾਰ ਅਕਾਲੀ ਦਲ ਵਿੱਚ ਹੋਏ ਸ਼ਾਮਿਲ

PPN0402201510ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਵੱਡਾ ਉਲਟ ਫੇਰ ਕਰਦੇ ਹੋਏ ਸ਼੍ਰੋਮਣੀ ਯੂਥ ਅਕਾਲੀ ਦਲ ਸਰਨਾ ਦੇ ਸਾਬਕਾ ਕੌਮੀ ਪ੍ਰਧਾਨ ਰਾਜਾ ਹਰਪ੍ਰੀਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ ਪੱਛਮ ਦਿੱਲੀ ਦੀਆਂ ਸਿੱਖ ਬਹੁਤਾਤ ਸੀਟਾਂ ਰਾਜੌਰੀ ਗਾਰਡਨ ਅਤੇ ਹਰੀ ਨਗਰ ਤੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੱਡਾ ਹੁੰਗਾਰਾ ਭਰ ਦਿੱਤਾ ਹੈ। ਰਾਜਾ ਵੱਲੋਂ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਤਜਰਬੇ ਤੋਂ ਹੁਣ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਨੂੰ ਫਾਇਦਾ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਰਾਜਾ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਨਿੱਤਰਣ ਦਾ ਸੱਦਾ ਬਾਦਲ ਵੱਲੋਂ ਮਿਲਣ ਬਾਅਦ ਰਾਜਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦਿੱਲੀ ਦੀਆਂ ਚਾਰਾਂ ਸੀਟਾਂ ‘ਤੇ ਰਿਕਾਰਡ ਤੋੜ ਜਿੱਤ ਪ੍ਰਾਪਤ ਕਰੇਗਾ।

ਰਾਜਾ ਨੇ ਸਰਨਾ ਦਲ ਦੇ ਆਗੂਆਂ ‘ਤੇ ਆਪਣੇ ਕਾਰਕੁੰਨਾਂ ਨੂੰ ਔਖੇ ਵੇਲੇ ਅਣਗੋਲੇ ਕਰਨ ਦਾ ਦੋਸ਼ ਲਗਾਉਦੇ ਹੋਏ ਦਾਅਵਾ ਕੀਤਾ ਕਿ ਸਰਨਾ ਦਲ ਵਿੱਚ ਆਪਣੇ ਕਾਰਕੁੰਨਾਂ ਦੀ ਪਿੱਠ ਪਿੱਛੇ ਖੜੇ ਹੋਣ ਦਾ ਰਿਵਾਜ ਨਹੀਂ ਹੈ। ਚੋਣਾਂ ਦੌਰਾਨ ਆਪਣਾ ਘਰ ਵਪਾਰ ਤਿਆਗਕੇ ਕਾਰਕੁੰਨਾਂ ਵੱਲੋਂ ਵਿਰੋਧੀ ਧਿਰਾਂ ਨਾਲ ਲੜੀ ਜਾਂਦੀ ਮਾਨਸਿਕ ਅਤੇ ਜਥੇਬੰਦਕ ਲੜਾਈ ਤੋਂ ਬਾਅਦ ਉਕਤ ਪਾਰਟੀ ਦੇ ਆਗੂਆਂ ਵੱਲੋਂ ਆਪਣੇ ਕਾਰਕੁੰਨਾਂ ਨੂੰ ਹਾਲਾਤਾਂ ‘ਤੇ ਛੱਡ ਦੇਣਾ ਬੜਾ ਮੰਦਭਾਗਾ ਹੈ। ਸਗੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਮੇਸ਼ਾਂ ਹੀ ਆਪਣੇ ਕਾਰਕੁੰਨਾਂ ਦੇ ਸੁੱਖ ਤੇ ਦੁੱਖ ਵਿੱਚ ਬਾਂਹ ਫੜਦਾ ਰਿਹਾ ਹੈ। ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਦਿੱਲੀ ਦੇ ਗੁਰਧਾਮਾਂ ਦੀ ਨੁਹਾਰ ਬਦਲਣ ਅਤੇ ਵਿਦਿਅਕ ਅਦਾਰਿਆਂ ਵਿੱਚ ਸਿੱਖਿਆ ਦੇ ਮਿਆਰ ਨੂੰ ਉ-ਚਾ ਚੁੱਕਣ ਵਾਸਤੇ ਕੀਤੇ ਜਾ ਰਹੇ ਕਾਰਜਾਂ ਦੀ ਵੀ ਰਾਜਾ ਨੇ ਸ਼ਲਾਘਾ ਕੀਤੀ। ਸੁਖਬੀਰ ਬਾਦਲ ਨੇ ਰਾਜਾ ਦੀ ਪਾਰਟੀ ਵਿੱਚ ਵਾਪਸੀ ਨੂੰ ਚੰਗਾ ਕਦਮ ਦੱਸਦੇ ਹੋਏ ਯੋਗ ਜ਼ਿੰਮੇਦਾਰੀ ਰਾਜਾ ਨੂੰ ਪਾਰਟੀ ਦੇ ਜਥੇਬੰਧਕ ਢਾਂਚੇ ਵਿੱਚ ਦੇਣ ਦਾ ਵੀ ਇਸ਼ਾਰਾ ਕੀਤਾ।
ਇਸ ਮੌਕੇ ਹਰੀ ਨਗਰ ਹਲਕੇ ਦੇ ਇੰਚਾਰਜ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ, ਪੰਜਾਬ ਦੇ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਪੰਜਾਬ ਦੇ ਸਾਬਕਾ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ, ਦਿੱਲੀ ਕਮੇਟੀ ਮੈਂਬਰ ਅਮਰਜੀਤ ਸਿੰਘ ਪੱਪੂ ਨੇ ਰਾਜਾ ਦੇ ਨਾਲ ਹੀ ਸਰਨਾ ਦਲ ਦੀ ਯੂਥ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਸੁਖਮੀਤ ਸਿੰਘ ਗਿੰਨੀ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਜੁਝਾਰ ਨੂੰ ਵੀ ਸਿਰੋਪਾਉ ਦੇ ਕੇ ਪਾਰਟੀ ਵਿੱਚ ਜੀ ਆਇਆਂ ਕਿਹਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply