ਫਾਜ਼ਿਲਕਾ ਜਿਲ੍ਹੇ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ

ਫਾਜ਼ਿਲਕਾ, 4 ਫਰਵਰੀ (ਵਿਨੀਤ ਅਰੋੜਾ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਅੰਦਰ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦੇ ਇੰਨਾਂ ਉਪਰਾਲਿਆਂ ਸਦਕਾ ਪੰਜਾਬ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ।ਇਹ ਪ੍ਰਗਟਾਵਾ ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਸਥਾਨਕ ਨਹਿਰੀ ਵਿਸ਼ਰਾਮ ਘਰ ਵਿਖੇ ਜਿਲ੍ਹੇ ਦੀਆਂ ਵੱਖ ਵੱਖ ਸੰਸਥਾਂਵਾ ਨੂੰ 58 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕਰਨ ਉਪਰੰਤ ਕੀਤਾ ।
ਚੋ. ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜਿਲ੍ਹੇ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ ਅਤੇ ਜਿਲ੍ਹਾ ਪੱਧਰ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅਦਾਲਤੀ ਕੰਪਲੈਕਸ, ਖੇਡ ਸਟੇਡੀਅਮ ਆਦਿ ਦਾ ਨਿਰਮਾਨ ਕਾਰਜ ਜੰਗੀ ਪੱਧਰ ਤੇ ਚਲ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਨਣ ਨਾਲ ਲੋਕਾਂ ਨੂੰ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇੱਕੋ ਛੱਤ ਥੱਲੇ ਮਿਲਣਗੀਆਂ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਵੇਗੀ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਦਾਲਤੀ ਕੰਮਾਂ ਲਈ ਵੀ ਲੋਕਾਂ ਨੂੰ ਇੱਕੋ ਛੱਤ ਥੱਲੇ ਸਾਰੀਆਂ ਸੇਵਾਵਾਂ ਮਿਲਣਗੀਆਂ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿਵਲ ਹਸਪਤਾਲ ਦੇ ਨਵੇਂ ਪ੍ਰਬੰਧਕੀ ਕੰਪਲੈਕਸ ਅਤੇ ਜੱਚਾ ਬੱਚਾ ਵਾਰਡ ਦਾ ਵੀ ਕੰਮ ਸ਼ੁਰੂ ਹੋ ਚੁੱਕਾ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਖਾਲੀ ਪਈਆਂ ਡਾਕਟਰਾਂ ਤੇ ਹੋਰ ਮਾਹਰਾਂ ਦੀਆਂ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਕੰਮਾਂ ਕਾਰਨ ਰਾਜ ਦੇ ਲੋਕ ਚੱਟਾਣ ਵਾਂਗ ਸਰਕਾਰ ਦੇ ਨਾਲ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਆਪਣੇ ਅਖਤਿਆਰੀ ਫੰਡ ਵਿਚੋਂ ਵੱਖ ਵੱਖ ਸੰਸਥਾਂਵਾ ਨੂੰ 58 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਦਿੱਤੇ ਹਨ ਜਿਨ੍ਹਾਂ ਨਾਲ ਇਹ ਸੰਸਥਾਂਵਾਂ ਲੋਕ ਭਲਾਈ ਦੇ ਕੰਮ ਅਤੇ ਵਿਕਾਸ ਕਾਰਜ ਕਰਵਾਉਣਗੀਆਂ ।
ਇਸ ਮੋਕੇ ਉਨ੍ਹਾਂ ਦੇ ਨਾਲ ਸ਼੍ਰੀ ਮਨੋਜ ਤ੍ਰਿਪਾਠੀ ਭਾਜਪਾ ਮੰਡਲ ਪ੍ਰਧਾਨ, ਸ਼੍ਰੀ ਸੁਬੋਧ ਵਰਮਾ ਮਹਾਸਚਿਵ, ਡਾ. ਵਿਨੋਦ ਜਾਂਗਿੜ ਭਾਜਯੁਮੋ ਪ੍ਰਧਾਨ, ਸ਼੍ਰੀ ਅਰੁਣ ਵਧਵਾ ਸਾਬਕਾ ਪਾਰਸ਼ਦ, ਸ਼੍ਰੀ ਸੰਦੀਪ ਚਲਾਣਾ, ਸ਼੍ਰੀ ਬੰਟੂ ਸਚਦੇਵਾ, ਸ਼੍ਰੀ ਅਸ਼ੋਕ ਵਰਮਾ ਅਤੇ ਸ਼੍ਰੀ ਬਲਜੀਤ ਸਹੋਤਾ ਵੀ ਮੌਜੂਦ ਸਨ ।
Punjab Post Daily Online Newspaper & Print Media