Saturday, September 12, 2026

ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੀ ਸਾਬਕਾ ਚੇਅਰਪਰਸਨ ਨੂੰ ਵਿਦਾਇਗੀ ਪਾਰਟੀ

PPN0402201521

ਹੁਸ਼ਿਆਰਪੁਰ, 4 ਫਰਵਰੀ (ਸਤਵਿੰਦਰ ਸਿੰਘ) – ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਹੁਸ਼ਿਆਰਪੁਰ ਦੇ ਮੈਂਬਰਾਂ ਵੱਲੋਂ ਸਾਬਕਾ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਸ੍ਰੀਮਤੀ ਭਾਰਤੀ ਢਾਕਾ ਨੂੰ ਅੱਜ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਤੇ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਸ੍ਰੀ ਅਵਿਨਾਸ਼ ਭੰਡਾਰੀ, ਮਨੋਹਰਮਾ ਮਹਿੰਦਰਾ, ਮਿਸ ਕੋਹਲੀ, ਕੁਮਕੁਮ ਸੂਦ ਅਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਕਿਹਾ ਕਿ ਸ੍ਰੀਮਤੀ ਭਾਰਤੀ ਢਾਕਾ ਦੀ ਅਗਵਾਈ ਵਿੱਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਹਸਪਤਾਲ ਭਲਾਈ ਸ਼ਾਖਾ ਵੱਲੋਂ ਲੋਕ ਭਲਾਈ ਦੇ ਚੰਗੇ ਕੰਮ ਕੀਤੇ ਗਏ। ਸ੍ਰੀਮਤੀ ਢਾਕਾ ਨੇ ਹਸਪਤਾਲ ਭਲਾਈ ਸ਼ਾਖਾ ਅਤੇ ਰੈਡ ਕਰਾਸ ਸੁਸਾਇਟੀ ਦੇ ਮੈਂਬਰਾਂ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸ੍ਰੀਮਤੀ ਨਰਿੰਦਰ ਕੌਰ ਖੱਖ, ਵਿਨੋਦ ਓਹਰੀ, ਸ੍ਰੀ ਕਮਲ ਓਹਰੀ, ਸ੍ਰੀਮਤੀ ਨਿਸ਼ਾ ਵਿਗ, ਰੁਪਿੰਦਰ ਕੌਰ, ਸ੍ਰੀਮਤੀ ਡੌਲੀ, ਹਰਲੀਨ ਦਿਓਲ, ਸ੍ਰੀਮਤੀ ਊਸ਼ਾ ਮਾਇਰ, ਨਵਨੀਤ ਕੌਰ ਖੱਖ ਅਤੇ ਰੈਡ ਕਰਾਸ ਦੇ ਕਰਮਚਾਰੀ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply