Tuesday, October 13, 2026

ਸਿੱਖ ਕੌਮ ਦੀ ਚੜ੍ਹਦੀਕਲਾ ਲਈ ਆਈ.ਐਸ.ਓ ਨੇ ਕੀਤੀ ਲੰਗਰ ਸੇਵਾ

PPN0402201522

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਿਖੇ ਇੱਕ ਦਿਨਾ ਸੇਵਾ ਨਿਭਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਦੱਸਿਆ ਕਿ ਜਥੇਬੰਦੀ ਦੇ ਨੌਜਵਾਨਾਂ ਵੱਲੋਂ ਆਪਣੀ ਸ਼ਰਧਾ ਨੂੰ ਮੁੱਖ ਰੱਖਦਿਆਂ ਅੱਜ ਪੂਰਾ ਦਿਨ ਗੁਰੂ ਘਰ ਵਿਖੇ ਸੇਵਾ ਵਜੋਂ ਲਿਆਂਦੀਆਂ ਗਈਆਂ ਸਬਜੀਆਂ ਦੀ ਕਟਾਈ ਕੀਤੀ ਅਤੇ ਗੁਰੂ ਦੀਆਂ ਸੰਗਤਾਂ ਲਈ ਤਿਆਰ ਕੀਤੇ ਜਾਂਦੇ ਲੰਗਰ ਵਿੱਚ ਭੇਜੀਆਂ।ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸੱਚੇ ਪਾਤਸ਼ਾਹ ਸਿੱਖ ਪੰਥ ਤੇ ਆਪਣੀ ਮਿਹਰ ਰੱਖਣ।ਇਸ ਦੇ ਨਾਲ ਉਨਾਂ ਨੇ ਨੌਜਵਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੋਚ ਵਿੱਚ ਸੇਵਾ ਨੂੰ ਹਮੇਸ਼ਾਂ ਪਹਿਲ ਦੇਣ ਅਤੇ ਸਿੱਖੀ ਦੀ ਸੰਭਾਲ ਲਈ ਹਮੇਸ਼ਾਂ ਯਤਨਸ਼ੀਲ ਰਹਿਣ। ਕੰਵਰਬੀਰ ਸਿੰਘ ਨੇ ਅਖੀਰ ਵਿੱਚ ਕਿਹਾ ਕਿ ਅੱਜ ਦੀ ਸੇਵਾ ਦੇ ਕਾਰਜ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਲਈ ਵੀ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ।ਇਸ ਮੌਕੇ ਸੀਨੀ: ਅਕਾਲੀ ਆਗੂ ਮੁਖਤਿਆਰ ਸਿੰਘ ਖਾਲਸਾ, ਗੁਰਮਨਜੀਤ ਸਿੰਘ ਅੰਮ੍ਰਿਤਸਰ, ਬੀਬੀ ਸਤਿੰਦਰਜੀਤ ਕੌਰ, ਬੀਬੀ ਰੁਪਿੰਦਰ ਕੌਰ, ਬੀਬੀ ਪਰਮਜੀਤ ਕੌਰ, ਹਰਲੀਨ ਕੌਰ, ਗੁਰਲੀਨ ਕੌਰ, ਗਗਨਦੀਪ ਕੌਰ, ਨਵਤੇਜ ਸਿੰਘ, ਗੁਰਜੋਤ ਸਿੰਘ, ਜਥੇ: ਅੰਮ੍ਰਿਤਪਾਲ ਸਿੰਘ, ਮਨਜੀਤ ਸਿੰਘ ਪੰਛੀ, ਗੁਰਦੀਪ ਸਿੰਘ ਗੋਲਡੀ, ਪਦਮਦੀਪ ਸਿੰਘ ਢੀਂਗਰਾ, ਜਗਮੋਹਨ ਸਿੰਘ, ਸਾਬੀ ਪੁਤਲੀਘਰ, ਹਰਜੋਤ ਸਿੰਘ, ਬਿਕਰਮ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਸਮੇਤ ਅਨੇਕਾਂ ਨੌਜਵਾਨ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply