Thursday, January 9, 2025

ਡੀ.ਏ.ਵੀ ਪਬਲਿਕ ਸਕੂਲ ਸੀ.ਆਰ.ਯੂ. ਐਕਸ 2015 ‘ਚ ਪਹਿਲੇ ਨੰਬਰ ‘ਤੇ

 PPN0502201506

ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਡੀ.ਬੀ.ਟੀ ਵੱਲੋਂ ਸਾਇੰਸ ਮੇਲਾ ਸੀ.ਆਰ.ਯੂ.ਐਕਸ 2015 ਆਯੋਜਿਤ ਕੀਤਾ ਗਿਆ। ਡੀ.ਏ.ਵੀ. ਪਬਲਿਕ ਸਕੂਲ ਦੇ ਬੱਚਿਆਂ ਨੇ ਪੋਸਟਰ ਬਣਾਉਣ, ਪ੍ਰਸ਼ਨੌਤਰੀ ਮੁਕਾਬਲੇ ਅਤੇ ਸਾਇੰਸ ਮਾਡਲ ਮੇਕਿੰਗ ਮੁਕਾਬਲੇ ਵਿਚ ਭਾਗ ਲਿਆ।  ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਦੱਸਵੀਂ ਜਮਾਤ ਦੀ ਅਰਸ਼ਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ ਪਹਿਲਾ ਨੰਬਰ ਹਾਸਲ ਕੀਤਾ ਅਤੇ ਨੌਵੀਂ ਜਮਾਤ ਦੀ ਸ਼ਰਿਆ ਬਖ਼ਸ਼ੀ ਅਤੇ ਆਸ਼ਨਾ ਨੇ ਤੀਜਾ ਸਥਾਨ ਹਾਸਲ ਕੀਤਾ । ਪ੍ਰਸ਼ਨੌਤਰੀ ਮੁਕਾਬਲੇ ਵਿਚ ਦੱਸਵੀਂ ਜਮਾਤ ਦੀ ਗੌਰੀ ਗੁਪਤਾ ਅਤੇ ਨਂੌਵੀਂ ਜਮਾਤ ਦੇ ਵੇਦਾਂਤ ਅਤੇ ਸਨੇਹਅਸ਼ੀਸ਼ ਰਾਏ ਨੇ ਤੀਜਾ ਸਥਾਨ ਹਾਸਲ ਕੀਤਾ। ਸਾਇੰਸ ਮਾਡਲ ਮੇਕਿੰਗ ਮੁਕਾਬਲੇ ਵਿਚ ਦੱਸਵੀਂ ਜਮਾਤ ਦੇ ਅੰਸ਼ੁਲ ਮਹਾਜਨ ਅਤੇ ਵੇਦਾਂਸ਼ ਕਪੂਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਇਸ ਵਿਲੱਖਣ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿਚ ਵੀ ਅਜਿਹੀਆਂ ਜਿੱਤਾਂ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ ।

Check Also

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ

ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 9 …

Leave a Reply