ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਪੰਥਕ ਸੇਵਾ ਲਹਿਰ ਦੇ ਮੁੱਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਦਿੱਲੀ ਇਕਾਈ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਮੁਲਾਕਾਤ ਕੀਤੀ।ਬਾਬਾ ਦਾਦੂਵਾਲ ਨੂੰ ਅਕਾਲੀ ਦਲ ਦਫਤਰ ਪੁੱਜਣ ‘ਤੇ ਸਿਰੋਪਾਉ ਦੇਕੇ ਜੀ.ਕੇ. ਵੱਲੋਂ ਸਨਮਾਨਿਤ ਕੀਤਾ ਗਿਆ।ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਅਤੇ ਪ੍ਰਚਾਰਕ ਬਾਬਾ ਦਾਦੂਵਾਲ ਨੇ ਜੀ.ਕੇ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।ਦਿੱਲੀ ਵਿਖੇ ਚੋਣਾਂ ਲੜ ਰਹੇ ਅਕਾਲੀ ਦਲ ਉਮੀਦਵਾਰਾਂ ਦੀ ਹਮਾਇਤ ਕਰਨ ਬਾਰੇ ਵੀ ਦਾਦੂਵਾਲ ਵੱਲੋਂ ਜੀ.ਕੇ. ਨਾਲ ਗੱਲਬਾਤ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਬੀਤੇ ਲੰਮੇ ਸਮੇਂ ਤੋਂ ਅਕਾਲੀ ਦਲ ਦੇ ਖਿਲਾਫ ਮੋਰਚਾ ਲਗਾਈ ਫਿਰਦੇ ਦਾਦੂਵਾਲ ਵੱਲੋਂ ਅਕਾਲੀ ਦਲ ਦੇ ਦਫਤਰ ਆਉਣਾ ਕਈ ਕਿਆਸਰਾਈਆਂ ਨੂੰ ਜਨਮ ਦੇ ਗਿਆ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਪਰਮਜੀਤ ਸਿੰਘ ਰਾਣਾ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਖਾਲਸਾ ਮੌਜ਼ੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …