Saturday, July 5, 2025
Breaking News

ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਆਇਆ ਦਲਿਤ ਭਾਈਚਾਰਾ

PPN0502201511

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਅਖਿਲ ਭਾਰਤੀ ਦਲਿਤ ਮਹਾਂਪੰਚਾਇਤ ਦੇ ਕੌਮੀ ਪ੍ਰਧਾਨ ਮੋਹਰ ਸਿੰਘ ਪਹਿਲਵਾਨ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਚੌਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੋਣਾਂ ਲੜ ਰਹੇ ਚਾਰੋਂ ਉਮੀਦਵਾਰਾਂ ਨੂੰ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦਫਤਰ ਵਿਖੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇਸ ਬਾਬਤ ਸਮਰਥਨ ਪੱਤਰ ਸੌਂਪਣ ਉਪਰੰਤ ਪਹਿਲਵਾਨ ਨੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ।ਜਿਸ ਵਿੱਚ ਉਨ੍ਹਾਂ ਨੇ ਦਲਿਤ ਭਾਈਚਾਰੇ ਵੱਲੋਂ ਦਿੱਲੀ ਵਿਖੇ ਭਾਜਪਾ ਦੇ ਉਮੀਦਵਾਰਾਂ ਨੂੰ ਹਮਾਇਤ ਕਰਨ ਦੇ ਐਲਾਨ ਦੀ ਕੜ੍ਹੀ ਵਿੱਚ ਹੀ ਅਕਾਲੀ ਉਮੀਦਵਾਰਾਂ ਦੀ ਹਮਾਇਤ ਕਰਨ ਦੀ ਗੱਲ ਕਹੀ।ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਆਗੂ ਕੈਲਾਸ਼ ਵਿਜੈਵਰਗੀਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਵਿਖੇ ਅਕਾਲੀ ਭਾਜਪਾ ਸਰਕਾਰ ਵੱਲੋਂ ਦਲਿਤ ਸਮਾਜ ਨੂੰ ਦਿੱਤੇ ਜਾ ਰਹੇ ਸਨਮਾਨਾਂ ਕਰਕੇ ਅਕਾਲੀ ਦਲ ਦੀ ਹਮਾਇਤ ਕਰਨ ਦਾ ਵੀ ਉਨ੍ਹਾਂ ਦਾਅਵਾ ਕੀਤਾ। ਉਨ੍ਹਾਂ ਦੇ ਨਾਲ ਮਹਾਂ ਪੰਚਾਇਤ ਦੇ ਜਨਰਲ ਸਕੱਤਰ ਵਿਨੋਦ ਕੁਮਾਰ ਵੀ ਮੌਜ਼ੂਦ ਸਨ।ਬੀਬੀ ਜਗੀਰ ਕੌਰ ਨੇ ਦਲਿਤ ਭਾਈਚਾਰੇ ਨੂੰ ਦਿੱਲੀ ਵਿਖੇ ਭਾਜਪਾ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਯੋਗ ਸਨਮਾਨ ਦੇ ਦਾ ਵੀ ਵਾਇਦਾ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply