Saturday, September 12, 2026

ਅਨਿੰਦਿਤਾ ਮਿਤਰਾ ਵਲੋਂ ਪਿੰਡ ਭੱਕਲਾਂ ਵਿਖੇ ਨਵੇਂ ਆਂਗਣਵਾੜੀ ਸੈਂਟਰ ਦਾ ਉਦਘਾਟਨ

PPN0502201517

ਹੁਸ਼ਿਆਰਪੁਰ, 5 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ 1878 ਆਂਗਣਵਾੜੀ ਸੈਂਟਰ ਚਲਾਏ ਜਾ ਰਹੇ ਹਨ ਜਿਸ ਵਿੱਚ 3 ਤੋਂ 6 ਸਾਲ ਦੀ ਉਮਰ ਵਾਲੇ ਬੱਚਿਆਂ ਨੂੰ ਪੂਰਵ ਸਕੂਲ ਸਿੱਖਿਆ ਦਿੱਤੀ ਜਾਂਦੀ ਹੈ ਤਾਂ ਜੋ ਉਹ ਸਕੂਲ ਜਾਣ ਤੱਕ ਦਿਮਾਗੀ ਤੌਰ ਤੇ ਤਿਆਰ ਹੋ ਸਕਣ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਪਿੰਡ ਭੱਕਲਾਂ ਵਿਖੇ ਨਵੇਂ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਨ ਮੌਕੇ ਦਿੱਤੀ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 67.50 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ ਵੱਖ-ਵੱਖ 15 ਪਿੰਡਾਂ ਵਿੱਚ ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਆਂਗਣਵਾੜੀ ਸੈਂਟਰ ਵਿੱਚ 4.50 ਲੱਖ ਰੁਪਏ ਦੀ ਲਾਗਤ ਨਾਲ ਕਮਰਾ, ਰਸੋਈ, ਵਰਾਂਡਾ, ਟਾਇਲਟ ਅਤੇ ਚਾਰ-ਦੀਵਾਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੋਟੇ ਬੱਚਿਆਂ ਦੀ ਸਮਾਜਿਕ, ਵਿਦਿਅਕ ਅਤੇ ਸ਼ਖਸੀ ਉਸਾਰੀ ਵਿੱਚ ਇਹ ਆਂਗਣਵਾੜੀ ਸੈਂਟਰ ਬਹੁਤ ਅਹਿਮ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਨਾਲ ਯਕੀਨਨ ਤੌਰ ਤੇ ਇਨ੍ਹਾਂ ਸੈਂਟਰਾਂ ‘ਚ ਪਹੁੰਚਣ ਵਾਲੇ ਛੋਟੇ ਬੱਚਿਆਂ ਨੂੰ ਬਹੁਤ ਲਾਭ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਆਂਗਣਵਾੜੀ ਸੈਂਟਰ ਭੱਕਲਾਂ ਦੇ ਕਮਰੇ ਦੀਆਂ ਦੀਵਾਰਾਂ ‘ਤੇ ਬੱਚਿਆਂ ਅੰਦਰ ਗਿਆਨ ਪ੍ਰਾਪਤੀ ਦੀ ਇੱਛਾ ਜਗਾਉਣ ਅਤੇ ਦਿਲਚਸਪੀ ਪੈਦਾ ਕਰਨ ਦੇ ਮੰਤਵ ਨਾਲ ਬਣਾਈਆਂ ਗਈਆਂ ਤਸਵੀਰਾਂ ਅਤੇ ਚਿੱਤਰਕਾਰੀ ਨੂੰ ਬਹੁਤ ਪਸੰਦ ਕੀਤਾ।ਉਨ੍ਹਾਂ ਨੇ ਟਰਿਨਟੀ ਸਕੂਲ ਦੇ ਪ੍ਰਬੰਧਕਾਂ ਵੱਲੋਂ ਇਸ ਵਿੱਚ ਸਹਿਯੋਗ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਪਿੰਡ ਦੇ ਸਰਪੰਚ ਨੂੰ ਆਂਗਣਵਾੜੀ ਸੈਂਟਰ ਵਿੱਚ 3 ਤੋਂ 6 ਸਾਲ ਉਮਰ ਦੇ ਬੱਚਿਆਂ ਨੂੰ ਇਸ ਆਂਗਣਵਾੜੀ ਸੈਂਟਰ ਵਿੱਚ ਲਿਆਉਣਾ ਯਕੀਨੀ ਬਣਾਉਣ ਲਈ ਕਿਹਾ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ, ਟਰਿਨਟੀ ਸਕੂਲ ਦੇ ਪ੍ਰਿੰਸੀਪਲ ਅਨਿਤਾ ਲਾਂਰੈਸ, ਆਂਗਣਵਾੜੀ ਸੁਪਰਵਾਈਜ਼ਰ ਹਰਬੀਰ ਕੌਰ, ਪਿੰਡ ਦੇ ਸਰਪੰਚ ਉਪਕਾਰ ਸਿੰਘ, ਸੇਵਾ ਸਿੰਘ, ਕੁੰਦਨ ਸਿੰਘ, ਰਾਕੇਸ਼ ਕਿਰਨ, ਮੁੱਖ ਅਧਿਆਪਕਾ ਨੀਲਮ ਕੌਰ, ਅਮਨਦੀਪ ਕੌਰ ਅਤੇ ਪ੍ਰਮਿੰਦਰ ਕੌਰ ਵੀ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply