Saturday, July 5, 2025
Breaking News

ਅੰਮ੍ਰਿਤਸਰ ਤੋਂ ਕੌਮਾਂਤਰੀ ਹਵਾਈ ਉਡਾਨਾਂ ਬੰਦ ਕਰਨ ਨਾਲ ਯਾਤਰੂਆਂ ਨੂੰ ਹੋਵੇਗੀ ਪਰੇਸ਼ਾਨੀ ਜਥੇ: ਅਵਤਾਰ ਸਿੰਘ

ਹਵਾਈ ਉਡਾਨਾ ਬੰਦ ਕਰਨ ਦੀ ਬਜਾਏ ਵਿਸਥਾਰ ਹੋਵੇ

Avtar Singh Makkar

ਅੰਮ੍ਰਿਤਸਰ, 5 ਫਰਵਰੀ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਗੁਰੂ ਦੀ ਨਗਰੀ ਅੰਮ੍ਰਿਤਸਰ ‘ਚ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ਨਾਲ ਜਾਣੇ ਜਾਂਦੇ ਕੌਮਾਂਤਰੀ ਹਵਾਈ ਅੱਡੇ ਤੋਂ ਜੇਕਰ ਕੌਮਾਂਤਰੀ ਉਡਾਨਾਂ ਬੰਦ ਹੋ ਗਈਆਂ ਤਾਂ ਇਸ ਨਾਲ ਦੁਨੀਆਂ ਦੇ ਕੋਨੇ-ਕੋਨੇ ਤੋਂ ਰੂਹਾਨੀਅਤ ਦੇ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਜੋ ਬਹੁਤ ਮਾੜੀ ਗੱਲ ਹੈ।
ਇਥੋਂ ਜਾਰੀ ਪੈ੍ਰੱਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਜੋ ਗੁਰੂ ਕੀ ਨਗਰੀ ਵਜੋਂ ਜਾਣਿਆ ਜਾਂਦਾ ਹੈ ਇਸ ਦੇ ਇਤਿਹਾਸਕ ਪੱਖ ਨੂੰ ਜਾਣਦਿਆਂ ਹੋਇਆਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਕੌਮਾਂਤਰੀ ਹਵਾਈ ਉਡਾਨਾਂ ਬੰਦ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਸਗੋਂ ਇਸ ਦਾ ਵਿਸਥਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਜੋ ਰੂਹਾਨੀਅਤ ਦਾ ਘਰ ਹੈ ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਬੈਠਾ ਹਰੇਕ ਨਾਨਕ ਨਾਮ ਲੇਵਾ ਇਸ ਮੁਕੱਦਸ ਅਸਥਾਨ ਦੇ ਦਰਸ਼ਨ ਇਸ਼ਨਾਨ ਕਰਨ ਦੀ ਤਾਂਗ ਰੱਖਦਾ ਹੈ। ਇਸੇ ਕਰਕੇ ਰੋਜ਼ਾਨਾ ਹੀ ਦੇਸ਼ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਬਹੁਤ ਜ਼ਿਆਦਾ ਸ਼ਰਧਾਲੂਆਂ ਦੀ ਇਸ ਅਸਥਾਨ ਤੇ ਆਮਦ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਤੋਂ ਕੌਮਾਂਤਰੀ ਉਡਾਨਾਂ ਬੰਦ ਕਰਨ ਬਾਰੇ ਜੋ ਖਬਰਾਂ ਸਾਹਮਣੇ ਆਈਆਂ ਹਨ ਉਹ ਇਥੇ ਪੁੱਜਣ ਵਾਲੀਆਂ ਸੰਗਤਾਂ ਲਈ ਚਿੰਤਾ ਦਾ ਸਬੱਬ ਹਨ।ਉਨ੍ਹਾਂ ਕਿਹਾ ਕਿ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖਿਆ ਜਾਵੇਗਾ ਕਿ ਉੇਡਾਨਾਂ ਬੰਦ ਨਾ ਕੀਤੀਆਂ ਜਾਣ, ਸਗੋਂ ਇਸ ਹਵਾਈ ਅੱਡੇ ਦਾ ਹੋਰ ਵਿਸਥਾਰ ਕੀਤਾ ਜਾਵੇ ਤਾਂ ਕਿ ਜਿਹੜੇ ਦੇਸ਼ਾਂ ਤੋਂ ਅਜੇ ਤੀਕ ਸ਼ਰਧਾਲੂਆਂ ਦੀ ਸਹੂਲਤ ਲਈ ਇਥੇ ਉਡਾਨਾਂ ਨਹੀਂ ਆਉਂਦੀਆਂ ਉਨ੍ਹਾਂ ਦੇਸ਼ਾਂ ਤੋਂ ਵੀ ਉਡਾਨਾਂ ਸ਼ੁਰੂ ਕੀਤੀਆਂ ਜਾਣ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply