Saturday, September 12, 2026

ਸਲਾਨਾ ਇਮਤਿਹਾਨਾਂ ਦੀ ਕਾਮਯਾਬੀ ਲਈ ਮਨਾਇਆ ‘ਅਰਦਾਸ ਦਿਵਸ’

PPN0502201523

ਅੰਮ੍ਰਿਤਸਰ, 5 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ਦੀ ਕਾਮਯਾਬੀ ਲਈ ‘ਅਰਦਾਸ ਦਿਵਸ’ ਮਨਾਇਆ ਗਿਆ।ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭੋਗ ਪਾਇਆ ਗਿਆ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਪ੍ਰਿਤਪਾਲ ਸਿੰਘ ਸੇਠੀ, ਸ੍ਰ. ਗੁਰਿੰਦਰ ਸਿੰਘ ਚਾਵਲਾ ਤੇ ਸ੍ਰ. ਸੁਰਜੀਤ ਸਿੰਘ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਦੇਣ ਲਈ ਪਹੁੰਚੇ।ਸਕੂਲ ਦੇ ਪਿ੍ਰੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਨੇ ਮੈਂਬਰ ਇੰਚਾਰਜ਼ਾਂ ਨੂੂੰ ਜੀ ਆਇਆ ਆਖਿਆ।ਸ੍ਰ. ਪ੍ਰਿਤਪਾਲ ਸਿੰਘ ਸੇਠੀ ਨੇ ਵਿਦਿਆਰਥੀਆਂ ਨੂੰ ਵਿਦਿਆ ਪ੍ਰਤੀ ਉਚੇਚਾ ਧਿਆਨ ਦੇਂਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਉੱਚੀ ਪਦਵੀ ਨੂੰ ਪ੍ਰਾਪਤ ਕਰਨ ਲਈ ਮਿਹਨਤ ਦੀ ਬਹੁਤ ਲੋੜ ਹੈ।ਸ੍ਰ. ਸੁਰਜੀਤ ਸਿੰਘ ਨੇ ਆਪਣੀਆਂ ਸ਼ੁਭ ਕਾਮਨਾਵਾਂ ਦੇਂਦਿਆਂ ਹੋਇਆ ਵਿਦਿਆਰਥੀਆਂ ਨੂੰ ਸਮਾਜ ਵਿੱਚ ਆਪਣਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਆ।ਵਿਦਿਆਰਥੀਆਂ ਨੂੰ ਚਾਹ ਦਾ ਲੰਗਰ ਵੀ ਵਰਤਾਇਆ ਗਿਆ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply