Saturday, September 12, 2026

ਆਗਾਮੀ ਨਗਰ ਨਿਗਮ/ਨਗਰ ਪੰਚਾਇਤਾਂ ਦੀਆਂ ਚੋਣ ਤਿਆਰੀਆਂ ਸਬੰਧੀ ਮੀਟਿੰਗ

PPN0602201507

ਬਠਿੰਡਾ, 06 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ, ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ ਆਗਾਮੀ ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਦੀਆਂ ਮੁੱਢਲੀਆਂ ਤਿਆਰੀਆਂ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਥਾਨਕ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਨਗਰ ਨਿਗਮ, ਬਠਿੰਡਾ ਦੇ 50 ਵਾਰਡਾਂ ਲਈ 176 ਪੋਲਿੰਗ ਸ਼ਟੇਸ਼ਨ ਬਣਾਏ ਗਏ ਹਨ ਜਿਨ੍ਹਾਂ ਤੇ ਪੋਲਿੰਗ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੂਚਿਤ ਕੀਤਾ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ‘ਚ ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਕਿਸੇ ਵੇਲੇ ਵੀ ਐਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਵੀ ਉਨ੍ਹਾਂ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ ਸ਼ਹਿਰ ਦੇ 50 ਵਾਰਡਾਂ ਲਈ 3 ਰਿਟਰਨਿੰਗ ਅਫ਼ਸਰ ਅਤੇ 3 ਸਹਾਇਕ ਰਿਟਰਨਿੰਗ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਚੋਣਾਂ ਲਈ ਲੋੜੀਂਦੇ ਸੁਪਰਵਾਈਜ਼ਰ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਵੋਟਰ ਸੂਚੀਆਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਵੋਟਰ ਸੂਚੀਆਂ ਦੀ ਫ਼ੋਟੋ ਕਾਪੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੇ ਦਿੱਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 1 ਤੋਂ 17 ਵਾਰਡਾਂ ਲਈ ਜ਼ਿਲ੍ਹਾ ਮਾਲ ਅਫਸਰ ਬਠਿੰਡਾ ਜਸ਼ਨਜੀਤ ਸਿੰਘ (ਮੋ. ਨੰ: 98880-48333) ਨੂੰ ਰਿਟਰਨਿੰਗ ਅਫ਼ਸਰ ਅਤੇ ਪਰਮਿੰਦਰ ਸਿੰਘ, ਉਪ ਮੰਡਲ ਇੰਜ: ਜਨਸਿਹਤ ਬੀ.ਡੀ.ਏ ਬਠਿੰਡਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿੁਯਕਤ ਕੀਤਾ ਗਿਆ ਹੈ।
ਵਾਰਡ ਨੰ: 18 ਤੋਂ 35 ਲਈ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ, ਦਮਨਜੀਤ ਸਿੰਘ ਮਾਨ (ਮੋ. ਨੰ: 99880-00082) ਨੂੰ ਰਿਟਰਨਿੰਗ ਅਫ਼ਸਰ ਅਤੇ ਮੰਡਲ ਇੰਜ: ਪੰਜਾਬ ਵਾਟਰ ਰਿਸੋਰਸ ਮੈਨੇਜਮੈਂਟ ਅਤੇ ਵਿਕਾਸ ਕਾਰਪੋਰੇਸ਼ਨ ਡਵੀਜਨ ਨੰ: 7 ਕੇ.ਕੇ.ਸਿੰਗਲਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿੁਯਕਤ ਕੀਤਾ ਗਿਆ ਹੈ। ਵਾਰਡ ਨੰ: 36 ਤੋਂ 50 ਲਈ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ, ਬਠਿੰਡਾ ਜਸਕਰਨ ਸਿੰਘ ਬਰਾੜ (ਮੋ. ਨੰ: 98729-10042) ਨੂੰ ਰਿਟਰਨਿੰਗ ਅਫ਼ਸਰ ਅਤੇ ਉਪ ਮੰਡਲ ਇੰਜ: ਬਠਿੰਡਾ ਕਨਾਲ ਸਬ ਡਵੀਜਨ ਹਾਕਮ ਸਿੰਘ ਭੱਠਲ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿੁਯਕਤ ਕੀਤਾ ਗਿਆ ਹੈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply