
ਨਵੀਂ ਦਿੱਲੀ, 6 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਵਿਧਾਨ ਸਭਾ ਚੋਣਾਂ ਲੜ ਰਹੇ ਅਕਾਲੀ ਉਮੀਦਵਾਰਾਂ ਨੇ ਅੱਜ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਕੇ ਆਪਣੀ ਜਿੱਤ ਲਈ ਅਰਦਾਸ ਕੀਤੀ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਮੂਹ ਉਮੀਦਵਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਭੇਟ ਕੀਤਾ ਗਿਆ। ਆਪਣੀ ਜਿੱਤ ਪ੍ਰਤੀ ਯਕੀਨੀ ਨਜ਼ਰ ਆ ਰਹੇ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਜਾਇੰਟ ਸਕੱਤਰ ਤੇ ਵਿਧਾਇਕ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਹਰੀ ਨਗਰ ਤੋਂ ਉਮੀਦਵਾਰ ਅਵਤਾਰ ਸਿੰਘ ਹਿਤ ਨੇ ਗੁਰੂ ਘਰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਬਾਹਰ ਆਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਵਿਰੋਧੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਾਉਣ ਦਾ ਵੀ ਦਾਅਵਾ ਕੀਤਾ। ਇਸ ਮੌਕੇ ਭਾਜਪਾ ਦੇ ਰਜਿੰਦਰ ਨਗਰ ਤੋਂ ਵਿਧਾਇਕ ਅਤੇ ਉਮੀਦਵਾਰ ਆਰ.ਪੀ. ਸਿੰਘ ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ ਮੌਜ਼ੂਦ ਸਨ।
Punjab Post Daily Online Newspaper & Print Media