Friday, March 27, 2026

ਜ਼ਿਲ੍ਹਾ ਮੈਜਿਸਟ੍ਰੇਟ ਫਾਜਿਲਕਾ ਵੱਲੋਂ ਮਨਾਹੀਂ ਦੇ ਵੱਖ-ਵੱਖ ਹੁਕਮ ਜਾਰੀ

ਮਨਜੀਤ ਸਿੰਘ ਬਰਾੜ
ਮਨਜੀਤ ਸਿੰਘ ਬਰਾੜ

ਫਾਜਿਲਕਾ, 6 ਫਰਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਸ. ਮਨਜੀਤ ਸਿੰਘ ਬਰਾੜ ਆਈ.ਏ. ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1873 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਸ ਅਨੁਸਾਰ ਫਾਜ਼ਿਲਕਾ ਜਿਲ੍ਹੇ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ ਤੌਰ ਤੇ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਮੌਕੇ ਮੈਰਿਜ ਪੈਲਸਾਂ ਵਿੱਚ ਆਮ ਜਨਤਾ ਹਥਿਆਰ ਲੈ ਕੇ ਚਲੀ ਜਾਂਦੀ ਹੈ ਅਤੇ ਕਈ ਵਾਰ ਸ਼ਰਾਬ ਪੀ ਕੇ ਲੜਾਈ ਝਗੜਾ ਹੋਣ ਕਾਰਨ ਹਥਿਆਰਾਂ ਦੀ ਨਜਾਇਜ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਨੂੰ ਰੋਕਣ ਲਈ ਇਹ ਮਨਾਹੀਂ ਹੁਕਮ ਜਾਰੀ ਕੀਤੇ ਗਏ ਹਨ।

ਇਸੇ ਤਰਾਂ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ । ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਫਾਜ਼ਿਲਕਾ/ਅਬੋਹਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਾ ਪੁੱਟੇਗਾ ਅਤੇ ਨਾ ਹੀ ਕੋਈ ਪੁਟਵਾਏਗਾ ।
ਇਸੇ ਤਰਾਂ ਜਿਲ੍ਹਾ ਮੈਜਿਸਟਰੇਟ ਫਾਜਿਲਕਾ ਦੇ ਹੁਕਮ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿਚ ਪਾਕਿਸਤਾਨ ਦੇ ਨੇੜੇ ਲੱਗਦੇ ਸਰਹੱਦ, ਐਨ.ਐਚ. ਲੁਧਿਆਣਾ ਵਾਇਆ ਫਿਰੋਜਪੁਰ ਤੋਂ ਲਾਧੂਕਾ ਤੇ ਫਾਜਿਲਕਾ ਤੋਂ ਅਬੋਹਰ, 100 ਮੀਟਰ ਦੇ ਘਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਅਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਸ਼ਾਮ 7 ਵਜੇ ਤੋਂ ਸਵੇਰ 6 ਵਜੇ ਤੱਕ ਇਹਨਾਂ ਥਾਵਾਂ ਤੇ ਆਉਣ ਜਾਣ ਲਈ ਪਾਬੰਦੀ ਲਗਾਈ ਜਾਂਦੀ ਹੈ ।ਪਰ ਇਹ ਹੁਕਮ ਫੋਜ਼/ਬੀ.ਐਸ.ਐਫ/ਪੁਲਿਸ, ਮਿਲਟਰੀ ਦਾ ਕੰਮ ਕਰਨ ਵਾਲੇ ਠੇਕੇਦਾਰ ਅਤੇ ਮਜ਼ਦੂਰਾਂ ਤੇ ਲਾਗੂ ਨਹੀਂ ਹੋਵੇਗਾ।ਪਰ ਇਹਨਾਂ ਪਾਸ ਮਿਲਟਰੀ ਅਥਾਰਟੀ ਵੱਲੋਂ ਜਾਰੀ ਕੀਤਾ ਗਿਆ ਸ਼ਨਾਖ਼ਤੀ ਕਾਰਡ ਜਰੂਰ ਹੋਣਾ ਚਾਹੀਦਾ ਹੈ।
ਇਸੇ ਤਰਾਂ ਜਿਲ੍ਹਾ ਮੈਜਿਸਟਰੇਟ ਫਾਜਿਲਕਾ ਸ. ਮਨਜੀਤ ਸਿੰਘ ਬਰਾੜ ਦੇ ਹੁਕਮ ਅਨੁਸਾਰ ਜਿਲ੍ਹੇ ਵਿੱਚ 40 ਮਾਈਕਰੋਨ ਤੋਂ ਘੱਟ ਮੋਟਾਈ ਦੇ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਾਗੂ ਕੀਤੀ ਹੈ। ਅਜਿਹਾ ਮੈਨੂਫੈਕਚਰਜ਼ ਯੂਜ਼ਿਜ਼ ਐਂਡ ਡਿਸਪੋਜ਼ਲ ਕੰਟਰੋਲ ਐਕਟ 2005 ਤਹਿਤ ਕੀਤਾ ਗਿਆ ਹੈ ਕਿਊਂਕਿ ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਂਆਂ ਜੁਗਤਾਂ ਕਰਕੇ ਪਲਾਸਟਿਕ ਲਿਫਾਫਿਆਂ ਨੂੰ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵੱਧ ਰਹੀ ਖਪਤ ਕਾਰਨ ਪਲਾਸਟਿਕ ਬਹੁਤ ਜਿਆਦਾ ਮਾਤਰਾ ਵਿੱਚ ਕੂੜਾ ਕਰਕਟ ਸੁੱਟਣ ਦੀਆਂ ਥਾਵਾਂ ਅਤੇ ਖੁੱਲ੍ਹੀਆਂ ਥਾਵਾਂ ਆਦਿ ਤੇ ਸੁੱਟ ਦਿੱਤਾ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਪਲਾਸਟਿਕ ਲਿਫਾਫੇ ਸੀਵਰੇਜ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ ਕਿਉਂਕਿ ਇਹ ਨਾਲੀਆਂ ਅਤੇ ਖੁੱਲੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਨ ਬਣਦੇ ਹਨ।ਇਸ ਤੋਂ ਇਲਾਵਾ ਪਲਾਸਟਿਕ ਵਿੱਚ ਰੰਗਦਾਰ ਪਦਾਰਥ ਤੋਂ ਜ਼ਹਿਰੀਲਾਪਣ ਕਈ ਬਿਮਾਰੀਆਂ ਪੈਦਾ ਕਰਦਾ ਹੈ।ਇਸ ਤੋਂ ਇਲਾਵਾ ਪਲਾਸਟਿਕ ਦੀ ਨਾ ਗਲਣ ਯੋਗ ਪ੍ਰਵਿਰਤੀ ਇਸ ਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਕਰ ਦਿੰਦੀ ਹੈ।ਕਈ ਵਾਰ ਪਸ਼ੂਆਂ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਰਹਿੰਦ ਖੂੰਹਦ ਖਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਕਈ ਵਾਰ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ ।ਪਲਾਸਟਿਕ ਦੇ ਲਿਫਾਫੇ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹਨ ਇਸ ਲਈ ਪਲਾਸਟਿਕ ਦੇ ਲਿਫਾਫਿਆਂ ਦੀ ਮੋਟਾਈ ਘੱਟੋ-ਘੱਟ 40 ਮਾਈਕਰੋਨ ਹੋਣੀ ਚਾਹੀਦੀ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਹ ਸਾਰੇ ਹੁਕਮ 01 ਅਪ੍ਰੈਲ 2015 ਤੱਕ ਲਾਗੂ ਰਹਿਣਗੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply