Friday, October 16, 2026

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਪੁਰਸ਼) ਚੈਂਪੀਅਨਸ਼ਿਪ ਜਿੱਤੀ

PPN0602201522

ਅੰਮ੍ਰਿਤਸਰ, 6 ਫਰਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ ਹੈ। ਇਹ ਚੈਂਪੀਅਨਸ਼ਿਪ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਮਲਟੀਪਰਪਜ਼ ਇਨਡੋਰ ਜ਼ਿਮਨੇਜ਼ੀਅਮ ਹਾਲ ਵਿਖੇ ਕਰਵਾਈ ਗਈ ਸੀ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨਾਮਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਜੇਤੂਆਂ ਨੂੰ ਇਨਾਮ ਦਿੱਤੇ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ ਤੇ ਮੁਖੀ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ। ਡੀਨ ਵਿਦਿਆਰਥੀ ਭਲਾਈ, ਡਾ. ਅਮਰਜੀਤ ਸਿੰਘ ਸਿੱਧੂ, ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਫਾਰ ਵੁਮਨ ਕੋਚ ਅਤੇ ਵੱਡੀ ਗਿਣਤੀ ਵਿਚ ਖਿਡਾਰੀ ਇਸ ਮੌਕੇ ਹਾਜ਼ਰ ਸਨ। ਇਸ ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੇ 34 ਅੰਕਾਂ ਨਾਲ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਕਰੂਕਸ਼ੇਤਰਾ ਯੂਨੀਵਰਸਿਟੀ ਦੀ ਟੀਮ ਨੇ 18 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਐਚ.ਪੀ. ਸ਼ਿਮਲਾ ਯੂਨੀਵਰਸਿਟੀ 6 ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply