ਹੁਸ਼ਿਆਰਪੁਰ, 6 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚਲੇ ਲੋਕਾਂ ਨੂੰ ਬੇਹਤਰ ਅਤੇ ਰਿਹਾਇਸ਼ੀ ਖੇਤਰਾਂ ਦੇ ਨਜ਼ਦੀਕ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਅੰਦਰ 146 ਸੰਗਠਿਤ ਸੇਵਾ ਪ੍ਰਦਾਨ ਕੇਂਦਰਾਂ ਦੀ ਉਸਾਰੀ ਉੱਪਰ ਕਰੀਬ 28 ਕਰੋੜ ਰੁਪਏ ਖਰਚੇ ਜਾਣਗੇ। ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਇਕੋ ਛੱਤ ਥੱਲੇ ਲੋਕਾਂ ਨੂੰ ਪ੍ਰਦਾਨ ਕਰਨ ਲਈ ਸਥਾਪਤ ਹੋਣ ਵਾਲੇ ਇਨ੍ਹਾਂ ਸੇਵਾ ਕੇੇਂਦਰਾਂ ਨੂੰ ਜੂਨ 2015 ਤੱਕ ਚਾਲੂ ਕਰਨ ਦਾ ਟੀਚਾ ਰੱਖਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 146 ਸੰਗਠਿਤ ਸੇਵਾ ਪ੍ਰਦਾਨ ਕੇਂਦਰਾਂ ਦੀ ਸਥਾਪਤੀ ਦੇ ਇਸ ਪ੍ਰਾਜੈਕਟ ਤਹਿਤ 125 ਸੇਵਾ ਕੇਂਦਰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਉਸਾਰੇ ਜਾਣੇ ਹਨ ਜਦੋਂਕਿ ਸ਼ਹਿਰੀ ਖੇਤਰਾਂ ਵਿਚ 17 ਸੇਵਾ ਕੇਂਦਰ ਨਵੇੇਂ ਉਸਾਰੇ ਜਾਣਗੇ ਜਦੋੋਂਕਿ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹ ਸ਼ੰਕਰ ਵਿਖੇ ਪਹਿਲਾਂ ਹੀ ਚੱਲ ਰਹੇ ਸੁਵਿਧਾ ਕੇੇਂਦਰਾਂ ਦਾ ਵੀ ਇਸੇ ਪ੍ਰਾਜੈਕਟ ਤਹਿਤ ਮੁਹਾਂਦਰਾ ਆਧੁਨਿਕ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਪ੍ਰਦਾਨ ਕੇਂਦਰਾਂ ਦਾ ਮੰਤਵ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਆਰ.ਟੀ.ਐਸ. ਸੇਵਾਵਾਂ ਨੂੰ ਇੱਕੋ ਛੱਤ ਥੱਲੇ, ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾ ਕੇੇਂਦਰਾਂ ਦੀ ਉਸਾਰੀ ਦਾ ਕੰਮ ਲੋਕ ਨਿਰਮਾਣ ਵਿਭਾਗ ਨੂੰ ਸੌਂਪਿਆਂ ਗਿਆ ਹੈ ਅਤੇ ਕੁੱਲ ਵਿੱਚੋੋਂ 121 ਸੇਵਾ ਕੇੇਂਦਰਾਂ ਦੀ ਉਸਾਰੀ ਦਾ ਕੰਮ ਚਾਲੂ ਹੋ ਚੁੱਕਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਉਸਾਰੇ ਜਾਣ ਵਾਲੇ 125 ਸੰਗਠਿਤ ਸੇਵਾ ਪ੍ਰਦਾਨ ਕੇੇਂਦਰਾਂ ਵਿੱਚੋੋਂ ਹੁਸ਼ਿਆਰਪੁਰ ਤਹਿਸੀਲ ਅਧੀਨ ਆਉਾਂਦੇ ੇਂਡੂ ਖੇਤਰਾਂ ‘ਚ 37, ਮੁਕੇਰੀਆਂ ਤਹਿਸੀਲ ‘ਚ 27, ਦਸੂਹਾ ਤਹਿਸੀਲ ‘ਚ 31 ਅਤੇ ਗੜ੍ਹਸ਼ੰਕਰ ਤਹਿਸੀਲ ‘ਚ 30 ਸੇਵਾ ਕੇਂਦਰ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਚੱਲ ਰਹੇ ਸੁਵਿਧਾ ਕੇੇਂਦਰਾਂ ਦੇ ਕੀਤੇ ਜਾਣ ਵਾਲੇ ਆਧੁਨਿਕੀਕਰਨ ਤੋੋਂ ਇਲਾਵਾ ਹੁਸ਼ਿਆਰਪੁਰ, ਮੁਕੇਰੀਆਂ, ਦਸੂਹਾ ਅਤੇ ਗੜ੍ਹਸ਼ੰਕਰ ਵਿਖੇ ਅਤੇ ਇਨ੍ਹਾਂ ਤਹਿਤ ਆਉਾਂਦੇ ਹਿਰੀ ਖੇਤਰਾਂ ‘ਚ 17 ਨਵੇੇਂ ਸੰਗਠਿਤ ਸੇਵਾ ਪ੍ਰਦਾਨ ਕੇੇਂਦਰਾਂ ਦੀ ਸਥਾਪਤੀ ਹੋਵੇਗੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media