Friday, October 16, 2026

ਪਿੰਡ ਬੱਸੀ ਮੁਸਤਫਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਦਿੱਤਾ 9 ਲੱਖ ਦਾ ਚੈਕ

PPN0602201523

ਹੁਸ਼ਿਆਰਪੁਰ, 6 ਫਰਵਰੀ (ਸਤਵਿੰਦਰ ਸਿੰਘ) – ਪ੍ਰਧਾਨ ਮੰਤਰੀ ਜਨ ਧੰਨ ਯੋਜਨਾ ਤਹਿਤ ਲੋਕਾਂ ਦੇ ਬੈਂਕ ਖਾਤੇ ਖੋਲ੍ਹੇ ਗਏ ਹਨ ਤਾਂ ਜੋ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭ ਸਿੱਧੇ ਤੌਰ ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾ ਸਕਣ।ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਬਸੀ ਮੁਸਤਫਾ ਦੀ ਪੰਚਾਇਤ ਨੂੰ 9 ਲੱਖ ਰੁਪਏ ਦਾ ਚੈਕ ਵੱਖ-ਵੱਖ ਵਿਕਾਸ ਕਾਰਜਾਂ ਲਈ ਦੇਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪ੍ਰਧਾਨ ਜ਼ਿਲ੍ਹਾ ਭਾਜਪਾ ਸ਼ਿਵ ਸੂਦ, ਜਨਰਲ ਸਕੱਤਰ ਪੰਜਾਬ ਭਾਜਪਾ ਜਗਤਾਰ ਸਿੰਘ ਸੈਣੀ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਵਾਈਸ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਚੰਦਰ ਕਾਂਤਾ ਦੱਤਾ, ਸ਼ਾਮ ਸੁੰਦਰ ਦੱਤਾ, ਰਮੇਸ਼ ਜ਼ਾਲਮ, ਰਾਜ ਕੁਮਾਰ, ਯਸ਼ਪਾਲ ਸ਼ਰਮਾ, ਹੈਪੀ ਸੂਦ, ਕ੍ਰਿਸ਼ਨ ਅਰੋੜਾ, ਚੰਦਰ ਸ਼ੇਖਰ ਤਿਵਾੜੀ, ਪਿੰਡ ਬਸੀ ਮੁਸਤਫਾ ਦੇ ਸਰਪੰਚ ਹਰਮੇਸ਼ ਪਾਲ, ਪ੍ਰਧਾਨ ਮਹਿਲਾ ਮੰਡਲ ਵਿਮਲਾ ਦੇਵੀ, ਦੀਦਾਰ ਸਿੰਘ, ਕ੍ਰਿਸ਼ਨਾ ਦੇਵੀ, ਜਨਕ ਕੌਰ, ਸੁਖਦੇਵ, ਨੀਲਮ ਕੁਮਾਰੀ ਵੀ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply