Sunday, March 29, 2026

’ਬੇਟੀ ਬਚਾਓ’ ਮੁਹਿੰਮ ਮੋਬਾਇਲ ਵੈਨ ਨੂੰ ਡੀ.ਸੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

PPN0702201509

ਹੁਸ਼ਿਆਰਪੁਰ, 7 ਫਰਵਰੀ (ਸਤਵਿੰਦਰ ਸਿੰਘ) – ਲੜਕੀਆਂ ਦੇ ਜਨਮ ਦੀ ਘੱਟ ਰਹੀ ਦਰ ਨੂੰ ਵਧਾਉਣ ਅਤੇ ਲੋਕਾਂ ਵਿੱਚ ਲੜਕੀਆਂ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਰੈਡ ਕਰਾਸ ਸੁਸਾਇਟੀ ਵੱਲੋਂ ਬੇਟੀ ਬਚਾਓ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਰੈਡ ਕਰਾਸ ਦਫ਼ਤਰ ਹੁਸ਼ਿਆਰਪੁਰ ਤੋਂ ਇੱਕ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ 0 ਤੋਂ 1 ਸਾਲ ਤੱਕ ਦੀਆਂ ਲੜਕੀਆਂ ਨੂੰ ਵਧਾਈ ਕਾਰਡ ਅਤੇ ਗਰਮ ਸੂਟ ਦਿੱਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਵੀ ਲਿਆ।ਇਸ ਮੌਕੇ ਤੇ ਉਨ੍ਹਾਂ ਨੇ ਕਟਿੰਗ ਐਂਡ ਟੇਲਰਿੰਗ, ਇੰਮਬਰਾਈਡਰੀ ਕੋਰਸ, ਟਾਈਪ ਐਂਡ ਸ਼ਾਰਟ ਹੈਂਡ, ਕੰਪਿਊਟਰ ਟਰੇਨਿੰਗ ਕੋਰਸ, ਫੈਸ਼ਨ ਡਿਜਾਈਨਿੰਗ ਕੋਰਸ, ਬਿਊਟੀ ਪਾਰਲਰ ਟਰੇਨਿੰਗ ਸੈਂਟਰ ਆਦਿ ਦੇ ਕੋਰਸਾਂ ਵਿੱਚ ਸਿਖਲਾਈ ਲੈ ਰਹੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਬਣਾਏ ਗਏ ਸਮਾਨ ਨੂੰ ਦੇਖਿਆ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਤੇ ਉਨ੍ਹਾਂ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਭਲਾਈ ਸਕੀਮਾਂ ਨੂੰ ਹੋਰ ਬੇਹਤਰ ਚਲਾਉਣ ਲਈ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਵੀ ਕੀਤਾ।ਉਨ੍ਹਾਂ ਨੇ ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੂੰ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੋਰ ਬੇਹਤਰ ਬਣਾਉਣ ਲਈ ਕਿਹਾ।ਸ੍ਰੀ ਨਰੇਸ਼ ਕੁਮਾਰ ਗੁਪਤਾ ਨੇ ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦੁਆਇਆ ਕਿ ਉਹ ਰੈਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੋਰ ਬੇਹਤਰ ਬਣਾਉਣ ਲਈ ਉਪਰਾਲੇ ਕਰਨਗੇ ਅਤੇ ਬੇਟੀ ਬਚਾਓ ਅਭਿਆਨ ਰੈਡ ਕਰਾਸ ਵੱਲੋਂ ਲਗਾਤਾਰ ਪਿੰਡਾਂ ਵਿੱਚ ਜਾਰੀ ਰੱਖਿਆ ਜਾਵੇਗਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ, ਰਾਜੀਵ ਬਜਾਜ, ਡਾ. ਓਮ ਪ੍ਰਕਾਸ਼ ਸਾਂਪਲਾ, ਨਰਿੰਦਰ ਕੌਰ ਖੱਖ, ਸ੍ਰੀਮਤੀ ਵਿਨੋਦ ਓਹਰੀ, ਕਰਮਜੀਤ ਕੌਰ ਆਹਲੂਵਾਲੀਆ, ਪ੍ਰਸ਼ੋਤਮ ਕੁਮਾਰੀ, ਮਿਸ ਕੁਲਦੀਪ ਕੋਹਲੀ, ਮਨੋਹਰਮਾ ਮਹਿੰਦਰਾ, ਕੁਮਕੁਮ ਸੂਦ, ਹਰਲੀਨ ਦਿਓਲ, ਰਾਕੇਸ਼ ਕਪਿਲਾ ਅਤੇ ਆਸ਼ਾ ਅਗਰਵਾਲ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply