Friday, September 11, 2026

ਮਿਸਟਰ ਮਗਦੀ ਬਟੈਟੋ ਤੇ ਮਿਸਟਰ ਬੈਨੇਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

PPN0702201512

ਅੰਮ੍ਰਿਤਸਰ, 7 ਫਰਵਰੀ (ਗੁਰਪ੍ਰੀਤ ਸਿੰਘ) – ਪਾਕਿਸਤਾਨ ਤੋਂ ਨੈਸਲੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਮਗਦੀ ਬਟੈਟੋ ਅਤੇ ਸਾਊਥ ਏਸ਼ੀਆ ਰੀਜ਼ਨਲ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਬੈਨੇਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਨਾਲ ਮਿਸਟਰ ਜਾਨ ਮਾਈਕਲ, ਮਿਸਟਰ ਰੋਲਾਨਡ ਸਟੀਗਰ, ਮਿਸਟਰ ਰੁਸਤਮ ਓਗੂਰ, ਮਿਸਟਰ ਜਾਨ ਮਾਈਕਲ ਅਤੇ ਮਾਰਕੀਟਿੰਗ ਹੈੱਡ ਮਿਸਟਰ ਰਵੀ ਨੇ ਵੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਨੂੰ ਸਹਾਇਕ ਸੂਚਨਾ ਅਧਿਕਾਰੀ ਸ: ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਦਿ’ਤੀ।ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਭ ਧਰਮਾਂ ਦਾ ਸਾਂਝਾ ਸਥਾਨ ਹੈ। ਇਥੇ ਊਚੁਨੀਚ, ਜਾਤੁਪਾਤ ਅਤੇ ਧਰਮ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ। ਇਸ ਪਾਵਨੁਪਵਿੱਤਰ ਸਥਾਨ ਤੇ ਆ ਕੇ ਜਿਥੇ ਮਨ ਨੂੰ ਸਕੂਨ ਪ੍ਰਾਪਤ ਹੁੰਦਾ ਹੈ ਉਥੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਵੀ ਮਿਲਦਾ ਹੈ। ਸੂਚਨਾ ਕੇਂਦਰ ਵਿਖੇ ਸ: ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਮਿਸਟਰ ਮਗਦੀ ਬਟੈਟੋ, ਮਿਸਟਰ ਬੈਨੇਟ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply