Monday, March 30, 2026

ਨਗਰ ਕੌਂਸਲ ਚੋਣਾਂ ‘ਚ ਅਕਾਲੀ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ – ਲੋਧੀਨੰਗਲ

ਸ਼੍ਰੋਮਣੀ ਅਕਾਲੀ ਦਲ ਸਰਬੱਤ ਦਾ ਭਲਾ ਮੰਗਣ ਵਾਲੀ ਪਾਰਟੀ – ਸੁਭਾਸ਼ ਓਹਰੀ

PPN0802201503

ਬਟਾਲਾ, 8 ਫਰਵਰੀ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੇਗਾ ਅਤੇ ਇਨਾਂ ਚੋਣਾਂ ‘ਚ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਸ਼ਾਨਦਾਰ ਜਿੱਤ ਦਰਜ ਕੀਤੀ ਜਾਵੇਗੀ। ਅੱਜ ਉਮਰਪੁਰਾ ਨਜ਼ਦੀਕ ਮਲਾਵੇ ਦੀ ਕੋਠੀ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਨਗਰ ਕੋਂਸਲ ਚੋਣਾਂ ‘ਚ ਇਮਾਨਦਾਰ ਤੇ ਮਿਹਨਤੀ ਉਮੀਦਵਾਰ ਮੈਦਾਨ ‘ਚ ਉਤਾਰੇ ਜਾਣਗੇ ਜੋ ਕਿ ਨਿਰਸੁਆਰਥ ਲੋਕ ਸੇਵਾ ਕਰ ਸਕਣ।ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਅਕਾਲੀ ਦਲ ਦਾ ਮੁੱਖ
ਏਜੰਡਾ ਹੈ ਅਤੇ ਸ਼ਹਿਰ ਦੀ ਸਾਫ-ਸਫਾਈ, ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨਾ, ਸ਼ਹਿਰ ਦੀਆਂ ਸੜਕਾਂ, ਮੁਹੱਲਿਆਂ ਦੀ ਗਲੀਆਂ, ਨਵੀਆਂ ਕਾਲੌਨੀਆਂ ‘ਚ ਵੀ ਸਾਰੀਆਂ ਬੁਨਿਆਦੀ ਸਹੂਲਤਾਂ ਮਹੁੱਈਆ ਕਰਾਉਣੀਆਂ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ 67 ਸਾਲਾਂ ‘ਚ ਬਟਾਲਾ ਸ਼ਹਿਰ ਦਾ ਵਿਕਾਸ ਕਰਨ ਦੀ ਬਜਾਏ ਦੂਜੀਆਂ ਪਾਰਟੀਆਂ ਦੇ ਆਗੂ ਆਪਣੀ ਜੇਬਾਂ ਭਰਨ ‘ਚ ਹੀ ਲੱਗੇ ਰਹੇ ਇਹੀ ਕਾਰਨ ਹੈ ਕਿ ਬਟਾਲਾ ਅੱਜ ਵੀ ਮੁਢਲੀਆਂ ਸਹੂਲਤਾਂ ਤੋਂ ਸੱਖਣਾ ਹੈ। ਉਨ੍ਹਾਂ ਕਿਹਾ ਕਿ ਸੰਨ 1995 ਤੋਂ ਹੁਣ ਤੱਕ 3 ਅਰਬ ਤੋਂ ਵੱਧ ਰੁਪਿਆ ਬਟਾਲਾ ਸ਼ਹਿਰ ਲਈ ਆ ਚੁੱਕਾ ਹੈ ਪਰ ਇਹ ਸਭ ਕੁਝ ਘਪਲੇਬਾਜ਼ੀ ਕਰ ਲਿਆ ਗਿਆ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਕਮੇਟੀ ਬਣਨ ਉਪਰੰਤ ਬਟਾਲਾ ਨਗਰ ਕੌਂਸਲ ਦੇ ਦਫਤਰ ‘ਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ ਅਤੇ ਕੌਂਸਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਹਿਰ ਨਿਵਾਸੀਆਂ ਪ੍ਰਤੀ ਜੁਆਬਦੇਹ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਬਲਿਊ ਪ੍ਰਿੰਟ ਤਿਆਰ ਕੀਤਾ ਜਾਵੇਗਾ ਅਤੇ ਚੋਣਾਂ ਤੋਂ ਬਾਅਦ ਛੇਤੀ ਹੀ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਕੋਲੋਂ ਬਟਾਲਾ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਲਿਆਂਦੀ ਜਾਵੇਗੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਬਟਾਲਾ ਨਗਰ ਕੌਂਸਲ ਦੀ ਸੇਵਾ ਦਾ ਮੌਕਾ ਸ਼੍ਰੋਮਣੀ ਅਕਾਲੀ ਦਲ ਨੂੰ ਜਰੂਰ ਦੇਣ ਤਾਂ ਜੋ ਬਟਾਲਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾ ਸਕੇ। ਸ. ਲੋਧੀਨੰਗਲ ਨੇ ਕਿਹਾ ਕਿ ਜਿਨ੍ਹਾਂ ਯੋਗ ਲਾਭਪਾਤਰੀਆਂ ਦੇ ਨੀਲੇ ਕਾਰਡ ਤੇ ਪੈਨਸ਼ਨਾਂ ਕੱਟੀਆਂ ਗਈਆਂ ਹਨ ਉਨ੍ਹਾਂ ਨੂੰ ਹਰ ਹੀਲੇ ਮੁੜ ਚਾਲੂ ਕੀਤਾ ਜਾਵੇਗਾ ਅਤੇ ਕੱਟਣ ਵਾਲੇ ਕਰਮਚਾਰੀਆਂ ਖਿਲਾਫ ਕਾਰਵਾਈ ਵੀ ਕਰਵਾਈ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸੁਭਾਸ਼ ਓਹਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਸਰਬੱਤ ਦਾ ਭਲਾ ਮੰਗਣ ਵਾਲੀ ਪਾਰਟੀ ਹੈ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਪਾਰਟੀ ਦੀ ਨੀਤੀ ਹੈ।ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਵੀ ਪੰਜਾਬ ‘ਚ ਮੁੱਖ ਮੰਤਰੀ ਸ. ਬਾਦਲ ਦੀ ਅਗਵਾਈ ਹੇਠ ਸਰਕਾਰ ਬਣੀ ਹੈ ਤਾਂ ਸੂਬੇ ‘ਚ ਵਿਕਾਸ ਹੋਣ ਦੇ ਨਾਲ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਹੋਈ ਹੈ। ਉਨ੍ਹਾਂ ਕਿਹਾ ਕਿ ਕੌਂਸਲ ਦੀਆਂ ਚੋਣਾਂ ਦੌਰਾਨ ਅਕਾਲੀ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਇਆ ਜਾਵੇ ਤਾਂ ਜੋ ਵਿਕਾਸ ਜਰੀਏ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸ਼ਿਵ ਚੋਪੜਾ, ਅਮਿਤ ਸੋਨੀ, ਲਵ-ਕੁਛ ਸੇਨਾ ਦੇ ਪ੍ਰਧਾਨ ਸੁਰੇਸ਼ ਕੁਮਾਰ, ਕੇਵਲ ਕੁਮਾਰ, ਰਣਧੀਰ ਸਿੰਘ, ਹਾਂਡਾ ਜੀ, ਮੈਡਮ ਕੋਮਲ, ਸੁਰਜੀਤ ਸਿੰਘ ਤੋਂ ਇਲਾਵਾ ਵਾਰਡ ਨੰਬਰ 16 ਦੇ ਲੋਕ ਵੱਡੀ ਗਿਣਤੀ ‘ਚ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply