Sunday, August 9, 2026

ਨਗਰ ਨਿਗਮ ਬਠਿੰਡਾ ਦੀਆਂ ਆਮ ਚੋਣਾਂ, 7 ਨਾਮਜ਼ਦਗੀਆਂ ਹੋਈਆਂ ਦਾਖਲ

ਬਠਿੰਡਾ, 9 ਫਰਵਰੀ (ਅਵਤਾਰ ਸਿੰਘ ਕੈਂਥ)- ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ ਨਗਰ ਨਿਗਮ ਬਠਿੰਡਾ ਦੀਆਂ ਆਮ ਚੋਣਾਂ ਸਬੰਧੀ ਅੱਜ 7 ਨਾਮਜਦਗੀਆਂ ਦਾਖਲ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਉਮੀਦਵਾਰਾਂ ਵੱਲੋਂ 11 ਫਰਵਰੀ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਨਾਮਜਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਅੱਜ 7 ਨਾਮਜਦਗੀ ਪੱਤਰ ਦਾਖਲ ਕਰਵਾਏ ਗਏ ਹਨ, ਜਿਨ੍ਹਾਂ ਵਿੱਚ ਐਸ.ਡੀ.ਐਮ ਬਠਿੰਡਾ ਪਾਸ 5 ਨਾਮਜਦਗੀ ਪੇਪਰ ਦਾਖਲ ਹੋਏ ਹਨ ਜਦਕਿ ਜ਼ਿਲ੍ਹਾ ਮਾਲ ਅਫਸਰ ਬਠਿੰਡਾ ਕੋਲ 1 ਨਾਮਜਦਗੀ ਪੱਤਰ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ, ਬਠਿੰਡਾ ਪਾਸ ਵੀ 1 ਨਾਮਜਦਗੀ ਪੱਤਰ ਦਾਖਲ ਕਰਵਾਇਆ ਗਿਆ ਹੈ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply