
ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ) – ਅਖੰਡ ਕੀਰਤਨੀ ਜਥੇ ਦੇ ਮੁੱਖੀ ਭਾਈ ਰਣਧੀਰ ਸਿੰਘ ਜੀ ਅਤੇ ਹੋਰ ਪੁਰਾਤਨ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ। ਜਿਸ ਵਿਚ ਅਖੰਡ ਕੀਰਤਨੀ ਜਥੇ ਦੇ ਸਿੰਘਾਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਈ ਰਣਧੀਰ ਸਿੰਘ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦੀਵਾਰ ਨੂੰ ਅੰਗ੍ਰੇਜ਼ ਸਰਕਾਰ ਵੱਲੋਂ ਹਟਾਉਣ ਦੇ ਫੇਸਲੇ ਖਿਲਾਫ ਲਗਾਏ ਗਏ ਮੋਰਚੇ ਨੂੰ ਵੀ ਯਾਦ ਕੀਤਾ। ਭਾਈ ਰਣਧੀਰ ਸਿੰਘ ਦੀ ਤਸਵੀਰ ਬੀਤੇ ਦਿਨੀ ਗੁਰੁ ਗ੍ਰੰਥ ਸਾਹਿਬ ਰਿਸਰਚ ਸੈਂਟਰ ਦੇ ਸੈਂਟਰ ਹਾਲ ਵਿਖੇ ਕਮੇਟੀ ਵੱਲੋਂ ਲਗਾਉਣ ਦੀ ਜਾਣਕਾਰੀ ਵੀ ਜੀ.ਕੇ. ਨੇ ਸੰਗਤਾਂ ਨਾਲ ਸਾਂਝੀ ਕੀਤੀ। ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਪਰਮਜੀਤ ਸਿੰਘ ਰਾਣਾ, ਕਨਵੀਨਰ ਗੁਰਮੀਤ ਸਿੰਘ ਬੋਬੀ ਸਣੇ ਸੈਕੜੇ ਸੰਗਤਾਂ ਨੇ ਵੀ ਇਸ ਮੌਕੇ ਹਾਜਰੀ ਭਰੀ।
Punjab Post Daily Online Newspaper & Print Media