Thursday, October 15, 2026

ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਵੱਲੋਂ ਮਨਾਇਆ ਗਿਆ

PPN1002201505

ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ) ਸੱਤਵੇਂ ਪਾਤਿਸ਼ਾਹ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ।ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਜੀ ਦੇ ਹਜੂਰੀ ਰਾਗੀ ਜਥਿਆਂ ਭਾਈ ਪ੍ਰੇਮ ਸਿੰਘ ਜੀ ਬੰਧੂ, ਭਾਈ ਸੁਰਜੀਤ ਸਿੰਘ ਜੀ ਰਸੀਲਾ, ਭਾਈ ਮਨਪ੍ਰੀਤ ਸਿੰਘ ਤੇ ਕੁਲਵੰਤ ਸਿੰਘ ਪ੍ਰਭਾਤ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਇਸ ਮੌਕੇ ਹਾਜਰੀ ਭਰਦੇ ਹੋਏ ਗੁਰੁ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਝ ਸੰਭਾਲ ਲਈ ਕੀਤੇ ਗਏ ਕਾਰਜਾਂ ਤੋਂ ਪ੍ਰੇਰਣਾ ਲੈ ਕੇ ਸੰਗਤਾਂ ਨੂੰ ਵਾਤਾਵਰਣ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਗੁਰੂ ਸਾਹਿਬ ਵੱਲੋਂ ਸਿੱਖੀ ਦੇ ਅਸੂਲਾਂ ਤੇ ਪਹਿਰਾ ਦਿੰਦੇ ਹੋਏ ਸਿੱਖੀ ਦੇ ਪ੍ਰਚਾਰ ਦੀ ਚਲਾਈ ਗਈ ਮੁਹਿੰਮ ਦਾ ਵੀ ਰਾਣਾ ਨੇ ਜ਼ਿਕਰ ਕੀਤਾ।ਰਾਣਾ ਨੇ ਕਿਹਾ ਕਿ ਗੁਰੂੁ ਹਰਿਰਾਇ ਸਾਹਿਬ ਜੀ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਮੇਂ ਤੋਂ ਸ਼ੁਰੂ ਕੀਤੀ ਗਈ ਫੋਜ ਪਰੰਪਰਾ ਨੂੰ ਆਪਣੇ ਨਾਲ ਨਾ ਕੇਵਲ ਤਿਆਰ ਬਰ ਤਿਆਰ ਰੱਖਿਆ ਸਗੋਂ ਮੁਗਲ ਬਾਦਸ਼ਾਹ ਸ਼ਾਹਜਹਾਂ ਦੇ ਪੁੱਤਰ ਦਾਰਾ ਸ਼ਿਕੋਹ ਦੇ ਬਿਮਾਰ ਹੋਣ ਤੇ ਆਪਣੇ ਦਵਾਖਾਨੇ ਤੋਂ ਵਿਸ਼ੇਸ਼ ਕਿਸਮ ਦੀ ਦਵਾਈ ਭੇਜਣਾ ਗੁਰੁੂ ਸਾਹਿਬ ਦੀ ਤਾਕਤ ਅਤੇ ਨਿਮਰਤਾ ਦੇ ਮੇਲ ਨੂੰ ਦਰਸ਼ਾਉਂਦਾ ਹੈ। ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ ਵੀ ਮੌਜੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply