ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ, ਮਿਉਂਸਪਲ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੈਂਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ / ਫੈਕਟਰੀਆਂ ਦੇ ਸੁਰੱਖਿਆ ਗਾਰਡ ਅਤੇ ਉਨ੍ਹਾਂ ਅਸਲਾਂ ਲਾਇਸੰਸ ਧਾਰਕਾਂ ਜਿਨ੍ਹਾਂ ਬਾਰੇ ਜ਼ਿਲ੍ਹਾ ਪੁਲਿਸ ਮਹਿਸੂਸ ਕਰਦੀ ਹੈ ਕਿ ਉਨ੍ਹਾਂ ਕੋਲ ਵਿਸ਼ੇਸ਼ ਕਾਰਨਾਂ ਕਰਕੇ ਲਾਇਸੰਸੀ ਅਸਲਾ ਰੱਖਣਾ ਜ਼ਰੂਰੀ ਹੈ, ਉਤੇ ਲਾਗੂ ਨਹੀਂ ਹੋਣਗੇ ਅਤੇ ਉਨ੍ਹਾਂ ਵਿਅਕਤੀਆਂ ਜਿਨ੍ਹਾਂ ਨੂੰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਸ਼ੇਸ਼ ਹਲਾਤਾਂ ਵਿੱਚ ਛੋਟ ਦਿੱਤੀ ਜਾਵੇਗੀ, ਉਪਰ ਲਾਗੂ ਨਹੀਂ ਹੋਣਗੇ।ਇਹ ਹੁਕਮ 27 ਫਰਵਰੀ 2015 ਤੱਕ ਲਾਗੂ ਰਹਿਣਗੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media