
ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਵਿਦਿਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ । ਸਕੂਲ ਦੀਆਂ ਦੋ ਅਧਿਆਪਕਾਵਾਂ ਸ਼੍ਰੀਮਤੀ ਗਗਨਦੀਪ ਕੌਰ ਅਤੇ ਸ਼੍ਰੀਮਤੀ ਰੁਪਿੰਦਰਜੀਤ ਕੌਰ ਦੇ ਸਕੂਲ ਛੱਡਣ ਦੇ ਮੌਕੇ ਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਗਰੁੱਪ ਡਾਂਸ, ਸੋਲੋ ਡਾਂਸ ਅਤੇ ਸਕਿਟ ਆਦਿ ਪੇਸ਼ ਕੀਤੇ ਗਏ । ਸ਼੍ਰੀਮਤੀ ਹਰਮੀਤ ਸਾਂਘੀ ਵੱਲੋਂ ਪੇਸ਼ ਲਘੁ ਨਾਟਕ ਨੇ ਹਰ ਕਿਸੇ ਦਾ ਮਨ ਮੋਹ ਲਿਆ । ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਦੋਹਾਂ ਅਧਿਆਪਕਾਂ ਵੱਲੋਂ ਸਕੂਲ ਦੇ ਵਿਕਾਸ ਵਿੱਚ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ । ਉਨ੍ਹਾਂ ਸਾਰੇ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਹੀ ਸੇਧ ਦੇਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵੀ ਦੋਹਾਂ ਅਧਿਆਪਕਾਂ ਨੂੰ ਜੀਵਨ ਵਿੱਚ ਤਰੱਕੀ, ਖੁਸ਼ਹਾਲੀ ਅਤੇ ਤੰਦਰੁਸਤੀ ਭਰਪੂਰ ਜੀਵਨ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ । ਵਿਦਾਇਗੀ ਸਮਾਰੋਹ ਵਿੱਚ ਡਾ: ਸ਼੍ਰੀਮਤੀ ਅਮਰਪਾਲੀ, ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕਾਹਲੋਂ, ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਅਧਿਆਪਕ ਸਾਹਿਬਾਨ ਅਤੇ ਦਫਤਰੀ ਸਟਾਫ ਸ਼ਾਮਲ ਹੋਇਆ । ਇਨ੍ਹਾਂ ਦੇ ਸਨਮਾਨ ਵਿੱਚ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ।
Punjab Post Daily Online Newspaper & Print Media