
ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਠਿੰਡਾ ਕੈਂਟ ਵਿਖੇ ਐਮ.ਈ.ਐਸ. ਵਿੱਚ ਪਿਛਲੇ 20 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕਾਮਿਆ ਦਾ ਦਿਨੋਂ ਦਿਨ ਸ਼ੋਸਣ ਹੁੰਦਾ ਜਾ ਰਿਹਾ ਹੈ ਜਿਸ ਦੇ ਸੰਬੰਧ ਵਿੱਚ ਐਮ.ਈ.ਐਸ. ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੀ ਪ੍ਰਧਾਨ ਰਾਮ ਸਿੰਘ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ ਮੀਟਿੰਗ ਦੋਰਾਨ ਪਹੁੰਚੇ ਸੀਟੂ ਦੇ ਵੱਖ-ਵੱਖ ਯੂਨੀਅਨ ਦੇ ਆਗੂਆਂ ਸਮੇਤ ਇੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਮ.ਈ.ਐਸ. ਦੇ ਅਧਿਕਾਰੀ ਅਤੇ ਠੇਕੇਦਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਕਿਉਂ ਕਿ ਉਹ ਵਰਕਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਨੌਕਰੀ ਤੋਂ ਹਟਾਉਣ ਦੀਆਂ ਧਮਕੀਆਂ ਅਤੇ ਸਮੇਂ ਸਿਰ ਤਨਖਾਹਾਂ ਨਾ ਦੇਣ ਆਦਿ ਬਹਾਨੇ ਵਰਕਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਖਾਲੀ ਮਸਟਰੋਲਾਂ ਤੇ ਦਸਤਖਤ ਕਰਵਾ ਕੇ ਨਿਗੁਣੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਜੋ ਵਰਕਰ ਠੇਕੇ ਤੇ ਪਿਛਲੇ 20 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ ਉਨ੍ਹਾ ਨੂੰ ਹਟਾਇਆ ਨਹੀ ਜਾਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਐਮ.ਈ.ਐਸ. ਦੇ ਅਧਿਕਾਰੀ ਗੈਰੀਜੀਨੀਅਰ ਇੰਜੀਨੀਅਰ ਯੂਟੀਲਿਟੀ ਨੇ ਯੂਨੀਅਨ ਦੇ ਵਫਦ ਨੂੰ ਭਰੋਸਾ ਦਿਵਾਇਆ ਸੀ ਕਿ ਠੇਕੇ ਤੇ ਲੱਗੇ ਕਿਸੇ ਵੀ ਵਰਕਰ ਨੂੰ ਹਟਾਇਆ ਨਹੀ ਜਾਵੇਗਾ ਅਤੇ ਸਮੇਂ ਸਿਰ ਤਨਖਾਹਾਂ ਦਿੱਤੀਆ ਜਾਣਗੀਆ ਪਰ ਇਸ ਦੇ ਬਾਵਜੂਦ ਧੱਕੇ ਸ਼ਾਹੀ ਜਿਉਂ ਦੀ ਤਿਊਂ ਜਾਰੀ ਹੈ ਜੋ ਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਆਗੂ ਰਾਮ ਸਿੰਘ ਅਤੇ ਕਮਲਦੀਪ ਸ਼ਰਮਾਂ ਨੇ ਕਿਹਾ ਕਿ ਜੇਕਰ ਠੇਕੇਦਾਰਾਂ ਅਤੇ ਅਧਿਕਾਰੀਆਂ ਨੇ ਵਰਕਰਾਂ ਪ੍ਰਤੀ ਵਰਤੀਆਂ ਜਾ ਰਹੀਆਂ ਵਧੀਕੀਆਂ ਬੰਦ ਨਾ ਕੀਤੀਆ ਅਤੇ ਮੰਗਾਂ ਨਾ ਮੰਨੀਆਂ ਤਾਂ ਕਾਨੂੰਨੀ ਲੜਾਈ ਦੇ ਨਾਲ ਨਾਂਲ ਸੰਘਰਸ਼ ਵਿੱਢਣ ਤੋਂ ਇਲਾਵਾ ਧਰਨੇ ਮੁਜਾਹਾਰੇ ਵੀ ਕੀਤੇ ਜਾਣਗੇ ਜਿਸ ਦੀ ਸਾਰੀ ਜਿੰਮੇਵਾਰੀ ਅਧਿਕਾਰੀਆਂ ਦੀ ਹੋਵੇਗੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹz ਵਿਖੇ ਰੈਗੂਲਰ ਹੋਣ ਲਈ ਕੇਸ ਵੀ ਦਾਇਰ ਕੀਤਾ ਹੋਇਆ ਹੈ ਜਿਸ ਵਿੱਚ ਵਰਕਰਾਂ ਨੂੰ ਪੂਰਾ ਪੂਰਾ ਸਹਿਯੋਗ ਦੇਣ ਲਈ ਅਪੀਲ ਕੀਤੀ ਮੀਟਿੰਗ ਦੋਰਾਨ ਸੀਟੂ ਦੀਆਂ ਹੋਰ ਜੱਥੇਬੰਦੀਆਂ ਨੇ ਉਨਾਂ ਦਾ ਸਾਥ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਮਸਲੇ ਹੱਲ ਨਾ ਹੋਏ ਤਾਂ ਉਹ ਵਰਕਰਾਂ ਨਾਂਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ ਅਤੇ ਸੰਘਰਸ਼ ਤੇਜ ਕੀਤਾ ਜਾਵੇਗਾ ਇਸ ਮੌਕੇ ਸਤਨਾਮ ਸਿੰਘ, ਮਨਜੀਤ ਸਿੰਘ, ਇਕਬਾਲ ਸਿੰਘ, ਗੁਰੰਜਟ ਸਿੰਘ,ਕਿਰਨਪਾਲ ਸਿੰਘ, ਹਰਪ੍ਰੀਤ ਸਿੰਘ, ਪਰਦੀਪ ਸਿੰਘ,ਹਰਤੀਰਥ ਸਿੰਘ ਅਤੇ ਚਰਨਜੀਤ ਸਿੰਘ ਤੋਂ ਇਲਾਵਾ ਹੋਰ ਜੱਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਹਾਜਰ ਸਨ ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media