
ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਤੇਜਵਿੰਦਰ ਸਿੰਘ ਦੀ ਅਗਵਾਈ ਵਿਚ ਨੈਸ਼ਨਲ ਪਲਾਨ ਐਕਸ਼ਨ ਤਹਿਤ ਏ.ਡੀ.ਆਰ ਕੇਂਦਰ ਬਠਿੰਡਾ ਵਿਖੇ ਚੁਣੇ ਗਏ 19 ਪੈਰਾ ਲੀਗਲ ਵਲੰਟੀਅਰਾਂ ਨੂੰ ਦੋ ਰੋਜ਼ਾ ਸਿਖਲਾਈ ਦਿੱਤੀ ਗਈ। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ‘ਤੇ ਦਿੱਤੀ ਗਈ ਇਸ ਸਿਖਲਾਈ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ ਸ਼ਮਸ਼ੇਰ ਸਿੰਘ ਨੇ ਆਪਣੇ ਮਹਿਕਮੇ ਨਾਲ ਸਬੰਧਿਤ ਜਾਣਕਾਰੀ ਦੇਣ ਉਪਰੰਤ ਸਫਲ ਪੈਰਾ ਲੀਗਲ ਵਲੰਟੀਅਰਾਂ ਨੂੰ ਮੌਕੇ ‘ਤੇ ਹੀ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਕਾਨੂੰਨੀ ਸਹਾਇਤਾ ਦੇਣ ਵਿਚ ਮਦਦ ਕੀਤੀ ਜਾਵੇ। ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਜਸਬੀਰ ਕੌਰ ਨੇ ਵੱਖ-ਵੱਖ ਕਾਨੂੰਨੀ ਵਿਸ਼ਿਆਂ ‘ਤੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋਕ ਅਦਾਲਤਾਂ, ਜਨ ਉਪਯੋਗੀ ਲੋਕ ਅਦਾਲਤਾਂ ਜਿਵੇਂ ਵਾਟਰ ਸਪਲਾਈ, ਸੀਵਰੇਜ ਬੋਰਡ, ਟੈਲੀਫੋਨ, ਬੀਮਾ ਕੰਪਨੀ, ਗੈਸ ਏਜੰਸੀਆਂ ਦੇ ਕੇਸ, ਬਿਜਲੀ ਬੋਰਡ ਦੇ ਕੇਸ ਅਤੇ ਮੋਬਾਇਲ ਕੰਪਨੀਆਂ ਦੇ ਕੇਸਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਡਵੋਕੇਟ ਸ਼੍ਰੀਮਤੀ ਸੀਮਾ ਸ਼ਰਮਾ,ਪ੍ਰਦੀਪ ਕੁਮਾਰ ਸ਼ਰਮਾ, ਗੁਰਦੇਵ ਸਿੰਘ ਸੋਢੀ, ਕੰਵਲਜੀਤ ਸਿੰਘ ਕੁੱਟੀ ਅਤੇ ਡਾ. ਸ਼ਿਵ ਦੱਤ ਨੇ ਘਰੇਲੂ ਹਿੰਸਾ ਕਾਨੂੰਨ, ਜੁਵੇਨਾਇਲ ਜਸਟਿਸ ਐਕਟ, ਫੂਡ ਐਂਡ ਸਕਿਉਰਿਟੀ ਐਕਟ, ਰਾਈਟ ਟੂ ਐਜੂਕੇਸ਼ਨ, ਲੇਬਰ ਐਕਟ, ਪੀ.ਐਨ.ਡੀ.ਟੀ ਐਕਟ, ਮੌਲਿਕ ਅਧਿਕਾਰਾਂ-ਕਰਤੱਵਾਂ ਅਤੇ ਐਚ.ਆਈ.ਵੀ ਮਰੀਜ਼ਾਂ ਸਬੰਧੀ ਬਣੇ ਕਾਨੂੰਨਾਂ ਬਾਰੇ ਜਾਗਰੂਕ ਕੀਤਾ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media