Saturday, March 21, 2026

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ- ਬਰਾੜ

ਜਿਲ੍ਹੇ ਦੀਆਂ 3 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਦੇ ਕੁੱਲ 86 ਵਾਰਡਾਂ ਲਈ ਹੋਵੇਗੀ ਚੋਣ – ਮਾਨ

ਮਨਜੀਤ ਸਿੰਘ ਬਰਾੜ
ਮਨਜੀਤ ਸਿੰਘ ਬਰਾੜ

ਫਾਜ਼ਿਲਕਾ, 10 ਫਰਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜਿਲ੍ਹੇ ਲਈ 3 ਨਗਰ ਕੋਂਸਲਾਂ ਅਤੇ 1 ਨਗਰ ਪੰਚਾਇਤ ਦੀਆਂ ਚੋਣਾਂ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾ ਲਈ ਵੋਟਾਂ 25 ਫਰਵਰੀ ਨੂੰ ਪੈਣਗੀਆਂ । ਇਹ ਜਾਣਕਾਰੀ ਸ. ਮਨਜੀਤ ਸਿੰਘ ਬਰਾੜ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫਾਜਿਲਕਾ ਨੇ ਦਿੱਤੀ ।
ਉਨ੍ਹਾਂ ਦੱਸਿਆ ਕਿ ਨਾਮਜਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ ਹੈ ਅਤੇ ਨਾਮਜਦਗੀਆਂ ਭਰਨ ਦੀ ਆਖਿਰੀ ਮਿਤੀ 13 ਫਰਵਰੀ ਹੋਵੇਗੀ । 14 ਫਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਜਾਂਚ ਹੋਵੇਗੀ ਅਤੇ 16 ਫਰਵਰੀ ਨੂੰ ਨਾਮਜਦਗੀਆਂ ਵਾਪਸ ਲੈਣ ਦੀ ਆਖਿਰੀ ਤਾਰੀਕ ਹੋਵੇਗੀ ਅਤੇ ਉਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਆਦਰਸ਼ ਚੋਣ ਜਾਪਤਾ ਪੂਰੀ ਤਰ੍ਹਾਂ ਲਾਗੂ ਹੋ ਗਿਆ ਹੈ ਤੇ ਕਿਸੇ ਨੂੰ ਵੀ ਇਸ ਦੀ ਉਲੰਘਣਾ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ ।
ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਨਗਰ ਕੌਂਸਲ ਫਾਜਿਲਕਾ ਦੇ 25 ਵਾਰਡਾਂ, ਨਗਰ ਕੌਂਸਲ ਜਲਾਲਾਬਾਦ ਦੇ 17 ਵਾਰਡਾਂ, ਅਬੋਹਰ ਨਗਰ ਕੌਂਸਲ ਦੇ 33 ਵਾਰਡਾਂ ਅਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਦੇ 11 ਵਾਰਡਾਂ ਦੀ ਚੋਣ ਲਈ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਵੋਟਾਂ ਲਈ ਪੋਲਿੰਗ ਪਾਰਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਰਿਹਰਸਲ ਮਿਤੀ 17.ਫਰਵਰੀ ਅਤੇ 21 ਫਰਵਰੀ ਨੂੰ ਹੋਵੇਗੀ ਅਤੇ 24 ਫਰਵਰੀ ਨੂੰ ਫਾਇਨਲ ਰਿਹਰਸਲ ਮੋਕੇ ਪੋਲਿੰਗ ਪਾਰਟੀਆਂ ਨੂੰ ਚੋਣ ਸਾਮਗਰੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ 25 ਫਰਵਰੀ ਨੂੰ ਵੋਟਾਂ ਪਾਉਣ ਦਾ ਅਮਲ ਸਵੇਰੇ 8.00 ਵਜੇ ਤੋਂ ਸਾਮ 4.00 ਵਜੇ ਤਕ ਚੱਲੇਗਾ ਅਤੇ ਇਸ ਉਪਰੰਤ ਵੋਟਾਂ ਦੀ ਗਿਣਤੀ ਮੋਕੇ ਤੇ ਹੀ ਕੀਤੀ ਜਾਵੇਗੀ ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply