Monday, July 8, 2024

ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਅਕਾਲੀ ਦਲ ਵਿੱਚ ਸ਼ਾਮਿਲ

ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਸਵਾਗਤ

PPN280304
ਜੰਡਿਆਲਾ ਗੁਰੂ, 28 ਮਾਰਚ (ਹਰਿੰਦਰਪਾਲ ਸਿੰਘ, ਕੁਲਵੰਤ ਸਿੰਘ)- ਪਿੱਛਲੀਆਂ ਲੋਕ ਸਭਾ ਚੋਣਾਂ ਦੋਰਾਨ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸ਼ਾਂਤਚਿੱਤ ਹੋ ਕੇ ਘਰ ਬੈਠੇ ਸ੍ਰ: ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਜੰਡਿਆਲਾ ਗੁਰੂ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਪ੍ਰੇਰਨਾ ਅਤੇ ਸ੍ਰ: ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਵਾਪਸ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਆ ਗਏ, ਜਿਸ ਨਾਲ ਜੰਡਿਆਲਾ ਗੁਰੂ ਵਿੱਚ ਕਾਂਗਰਸ ਪਾਰਟੀ ਦਾ ਭੋਗ ਪੈ ਗਿਆ ਹੈ।ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਸ੍ਰ: ਅਜੀਤ ਸਿੰਘ ਮਲਹੋਤਰਾ ਦਾ ਪਾਰਟੀ ਵਿੱਚ ਵਾਪਸ ਸ਼ਾਮਿਲ ਹੋਣ ਤੇ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਜੰਡਿਆਲਾ ਗੁਰੂ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਖਡੂਰ ਸਾਹਿਬ ਹਲਕੇ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਬਲ ਮਿਲੇਗਾ।ਅਕਾਲੀ ਸੁਪਰੀਮੋ ਨੇ ਕਿਹਾ ਕਿ ਸ੍ਰ: ਅਜੀਤ ਸਿੰਘ ਮਲਹੋਤਰਾ ਨੂੰ ਪਹਿਲਾਂ ਵਾਂਗ ਬਣਦਾ ਮਾਣ ਸਤਿਕਾਰ ਪਾਰਟੀ ਵਿੱਚ ਦਿਤਾ ਜਾਵੇਗਾ।ਇਥੇ ਇਹ ਦੱਸਣਯੋਗ ਹੈ ਜੰਡਿਆਲਾ ਗੁਰੂ ਦੀ ਸਿਆਸਤ ਵਿੱਚ ਕਾਂਗਰਸੀ ਆਗੂਆਂ ਨੂੰ ਜਿਆਦਾ ਮਹੱਤਵ ਦੇਣ ਤੋਂ ਬਾਅਦ ਟਕਸਾਲੀ ਅਕਾਲੀ ਆਗੂ ਅਤੇ ਜੰਡਿਆਲਾ ਗੁਰੂ ਵਿੱਚ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਲਹਿਰਾਉਣ ਵਾਲੇ ਸ੍ਰ: ਅਜੀਤ ਸਿੰਘ ਮਲਹੋਤਰਾ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਚਲੇ ਗਏ ਸਨ।ਉਹਨਾਂ ਦੇ ਵਾਪਸ ਅਕਾਲੀ ਦਲ ਵਿੱਚ ਆਉਣ ‘ਤੇ ਜੰਡਿਆਲਾ ਗੁਰੂ ਦੇ ਟਕਸਾਲੀ ਅਕਾਲੀ ਆਗੂਆਂ ਸਮੇਤ ਅਕਾਲੀ ਵਰਕਰਾਂ ਦੇ ਚਿਹਰੇ ਤੇ ਖੁਸ਼ੀ ਝਲਕਦੀ ਦੇਖੀ ਗਈ। ਪੱਟੀ ਵਿੱਚ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿੱਚ ਰੱਖੀ ਰੈਲੀ ਵਿੱਚ ਸ੍ਰ: ਅਜੀਤ ਸਿੰਘ ਮਲਹੋਤਰਾ ਦੇ ਸ਼ਾਮਿਲ ਹੋਣ ਮੌਕੇ ਹੋਰਨਾ ਤੋਂ ਇਲਾਵਾ ਅਜੈਪਾਲ ਸਿੰਘ ਮੀਰਾਂਕੋਟ ਚੇਅਰਮੈਨ ਪਨਸਪ, ਮੇਜਰ ਸਿੰਘ ਉਬੋਕੇ ਸਾਬਕਾ ਮੈਂਬਰ ਪਾਰਲੀਮੈਂਟ, ਰਣਜੀਤ ਸਿੰਘ ਬ੍ਰਹਮਪੁਰਾ, ਰਵਿੰਦਰ ਸਿੰਘ ਬ੍ਰਹਮਪੁਰਾ, ਛਤਰਪਾਲ ਸਿੰਘ ਪੱਟੀ, ਬਲਕਾਰ ਸਿੰਘ ਲੱਖਪਤੀ, ਇੰਦਰ ਸਿੰਘ ਮਲਹੋਤਰਾ, ਦੀਪ ਸਿੰਘ ਮਲਹੋਤਰਾ, ਰਾਜਿੰਦਰ ਕੁਮਾਰ ਰਾਣਾ ਬੀ ਜੇ ਪੀ, ਸੋਹੰਗ ਸਿੰਘ, ਰਣਧੀਰ ਸਿੰਘ ਮਲਹੋਤਰਾ, ਜਰਨੈਲ ਸਿੰਘ, ਬਿੰਟੂ ਮਲਹੋਤਰਾ, ਜੀਤ ਲਾਲ, ਵਿਨੋਦ ਸੂਰੀ, ਰਮੇਸ਼ ਕੁਮਾਰ, ਪ੍ਰਤਾਪ ਸਿੰਘ ਮਲਹੋਤਰਾ, ਬਲਵਿੰਦਰ ਸਿੰਘ, ਵਰਦੀਪ ਸਿੰਘ, ਹਰਦੇਵ ਸਿੰਘ, ਮਦਨ ਮੋਹਣ, ਰਾਜ਼ੇਸ਼ ਕੁਮਾਰ, ਸੁਰਿੰਦਰ ਸੂਰੀ ਆਦਿ ਹਾਜਿਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply