ਹੁਸ਼ਿਆਰਪੁਰ, 10 ਫਰਵਰੀ (ਸਤਵਿੰਦਰ ਸਿੰਘ) – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 7 ਨਗਰ ਕੌਂਸਲਾਂ ਦੀ ਚੋਣ 25 ਫਰਵਰੀ ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਦਸੂਹਾ, ਮੁਕੇਰੀਆਂ, ਟਾਂਡਾ ਉੜਮੁੜ, ਗੜ੍ਹਸ਼ੰਕਰ, ਗੜ੍ਹਦੀਵਾਲਾ, ਹਰਿਆਣਾ ਅਤੇ ਸ਼ਾਮ ਚੁਰਾਸੀ ਦੀਆਂ ਨਗਰ ਕੌਂਸਲ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿ ਗੜ੍ਹਸ਼ੰਕਰ ਨਗਰ ਕੌਂਸਲ ਦੇ 13 ਵਾਰਡਾਂ, ਦਸੂਹਾ, ਮੁਕੇਰੀਆਂ ਅਤੇ ਟਾਂਡਾ ਨਗਰ ਕੌੌਂਸਲਾਂ ਦੇ 15-15 ਵਾਰਡਾਂ, ਗੜ੍ਹਦੀਵਾਲਾ ਦੇ 11 ਵਾਰਡਾਂ, ਸ਼ਾਮ ਚੁਰਾਸੀ ਦੇ 9 ਵਾਰਡਾਂ ਅਤੇ ਨਗਰ ਕੌੌਂਸਲ ਹਰਿਆਣਾ ਦੇ 11 ਵਾਰਡਾਂ ਲਈ ਕੌਂਸਲਰਾਂ ਦੀ ਚੋਣ ਹੋਵੇਗੀ। ਜ਼ਿਲ੍ਹਾ ਚਣ ਅਫਸਰ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ 13 ਫਰਵਰੀ ਤੱਕ ਦਾਖ਼ਲ ਕਰਵਾਏ ਜਾ ਸਕਣਗੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਦਾਖ਼ਲ ਕੀਤੀਆਂ ਜਾਣਗੀਆਂ। 14 ਫਰਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ ਉਮੀਦਵਾਰਾਂ ਵੱਲੋਂ 16 ਫਰਵਰੀ ਤੱਕ ਆਪਣੇ ਕਾਗਜ਼ ਵਾਪਸ ਲਏ ਜਾ ਸਕਣਗੇ। 25 ਫਰਵਰੀ ਨੂੰ ਵੋਟਾਂ ਪੈਣ ਦਾ ਅਮਲ ਪੂਰਾ ਹੋਣ ਦੇ ਨਾਲ ਹੀ ਚੋਣ ਬੂਥਾਂ ‘ਤੇ ਹੀ ਪੋਲਿੰਗ ਸਟਾਫ ਵੱਲੋਂ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮੌਕੇ ‘ਤੇ ਹੀ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਅੱਗੋੋਂ ਦੱਸਿਆ ਕਿ ਨਗਰ ਕੌੌਂਸਲ ਗੜ੍ਹ ਸ਼ੰਕਰ ਦੇ 13 ਵਾਰਡਾਂ ਲਈ ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਰਿਟਰਨਿੰਗ ਅਫਸਰ ਅਤੇ ਤਹਿਸੀਲਦਾਰ ਗੜ੍ਹਸ਼ੰਕਰ ਸਹਾਇਕ ਰਿਟਰਨਿੰਗ ਅਫਸਰ ਹੋਣਗੇ, ਇਸੇ ਤਰ੍ਹਾਂ ਨਗਰ ਕੌੌਂਸਲ ਦਸੂਹਾ ਦੇ 15 ਵਾਰਡਾਂ ਲਈ ਸਹਾਇਕ ਰਜਿਸਟ੍ਰਾਰ ਕੋਆਪਰੇਟਿਵ ਸੁਸਾਇਟੀ ਦਸੂਹਾ ਰਿਟਰਨਿੰਗ ਅਫਸਰ ਅਤੇ ਐਸ.ਡੀ.ਓ ਲੋਕ ਨਿਰਮਾਣ ਵਿਭਾਗ ਟਾਂਡਾ ਸਹਾਇਕ ਰਿਟਰਨਿੰਗ ਅਫਸਰ ਹੋਣਗੇ। ਨਗਰ ਕੌੌਂਸਲ ਮੁਕੇਰੀਆਂ ਦੇ 15 ਵਾਰਡਾਂ ਲਈ ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ, ਉਸਾਰੀ ਮੰਡਲ ਮੁਕੇਰੀਆਂ ਰਿਟਰਨਿੰਗ ਅਫਸਰ ਅਤੇ ਤਹਿਸੀਲਦਾਰ ਮੁਕੇਰੀਆਂ ਸਹਾਇਕ ਰਿਟਰਨਿੰਗ ਅਫਸਰ ਹੋਣਗੇ। ਇਸੇ ਤਰ੍ਹਾਂ ਨਗਰ ਕੌੌਂਸਲ ਟਾਂਡਾ ਦੇ 15 ਵਾਰਡਾਂ ਲਈ ਖੇਤੀਬਾੜ੍ਹੀ ਵਿਕਾਸ ਅਫਸਰ ਟਾਂਡਾ ਰਿਟਰਨਿੰਗ ਅਫਸਰ ਅਤੇ ਐਸ.ਡੀ.ਓ ਲੋਕ ਨਿਰਮਾਣ ਵਿਭਾਗ ਦਸੂਹਾ ਸਹਾਇਕ ਰਿਟਰਨਿੰਗ ਅਫਸਰ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌੌਂਸਲ ਗੜ੍ਹਦੀਵਾਲਾ ਦੇ 11 ਵਾਰਡਾਂ ਲਈ ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ (ਸੈਂਟਰਲ ਵਰਕਸ) ਰਿਟਰਨਿੰਗ ਅਫਸਰ ਅਤੇ ਤਹਿਸੀਲਦਾਰ ਦਸੂਹਾ ਸਹਾਇਕ ਰਿਟਰਨਿੰਗ ਅਫਸਰ ਹੋਣਗੇ। ਇਸੇ ਤਰ੍ਹਾਂ ਨਗਰ ਕੌੌਂਸਲ ਸ਼ਾਮ ਚੁਰਾਸੀ ਦੇ 9 ਵਾਰਡਾਂ ਲਈ ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ (ਉਸਾਰੀ ਮੰਡਲ-1) ਹੁਸ਼ਿਆਰਪੁਰ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਸਹਾਇਕ ਰਿਟਰਨਿੰਗ ਅਫਸਰ ਹੋਣਗੇ। ਇਸੇ ਤਰ੍ਹਾਂ ਨਗਰ ਕੌੌਂਸਲ ਹਰਿਆਣਾ ਦੇ 11 ਵਾਰਡਾਂ ਲਈ ਜ਼ਿਲ੍ਹਾ ਮਾਲ ਅਫਸਰ ਹੁਸ਼ਿਆਰਪੁਰ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਭੁੰਗਾ ਸਹਾਇਕ ਰਿਟਰਨਿੰਗ ਅਫਸਰ ਲਗਾਏ ਗਏ ਹਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media