ਪੱਟੀ, 10 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਸਿੰਘ ਮਾਹਲਾ) – ਨਗਰ ਕੌਸਲ ਚੋਣਾ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋ ਬਾਅਦ ਅਕਾਲੀ ਦਲ ਦੇ ਉਮੀਦਵਾਰਾਂ ਵੱਲੋ ਆਪਣੀਆ ਵਾਰਡਾਂ ਚ ਪ੍ਰਚਾਰ ਲਹਿਰ ਤੇਜ਼ ਕਰ ਦਿੱਤੀ ਗਈ ਹੈ।ਇਸੇ ਕੜੀ ਤਹਿਤ ਵਾਰਡ 15 ਤੋ ਅਕਾਲੀ ਦਲ ਦੇ ਉਮੀਦਵਾਰ ਕੰਵਲਪ੍ਰੀਤ ਸਿੰਘ ਗਿੱਲ ਨੇ ਵਾਰਡ ਵਾਸੀਆ ਨਾਲ ਹੰਗਮੀ ਮੀਟਿੰਗਾਂ ਕੀਤੀਆਂ ਅਤੇ ਚੌਣਾ ਸੰਬਧੀ ਪ੍ਰਚਾਰ ਕੀਤਾ । ਇਸ ਮੌਕੇ ਬੋਲਦੀਆ ਕੰਵਲਪ੍ਰੀਤ ਸਿੰਘ ਗਿੱਲ ਨੇ ਕਿਹਾ ਕੀ ਕੈਰੋ ਪਰਿਵਾਰ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਪੂਰੀ ਤਰ੍ਹਾਂ ਪੱਟੀ ਵਾਸੀਆ ਦੀ ਸੇਵਾ ਨੂੰ ਸਮਰਪਿਤ ਹੈ। ਉਨ੍ਹਾ ਕਿਹਾ ਕੀ ਆਦੇਸ਼ ਪ੍ਰਤਾਪ ਸਿੰਘ ਕੈਰੋ ਕੈਬਨਿਟ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਕੈਰੋ ਨੇ ਵਿਕਾਸ ਕਾਰਜਾਂ ਦੀ ਜੋ ਝੜੀ ਪੱਟੀ ਹਲਕੇ ‘ਚ ਲਾਗਈ ਹੈ ਉਸ ਨਾਲ ਇਲਾਕੇ ਦੇ ਲੋਕ ਬੁਹਤ ਖੁਸ਼ ਹਨ ।ਇਸ ਮੌਕੇ ਮਹਾਵੀਰ ਸਿੰਘ, ਰਣਜੀਤ ਸਿੰਘ,ਸੁਖਬੀਰ ਸਿੰਘ,ਲਖਬੀਰ ਸਿੰਘ, ਮਨਪ੍ਰੀਤ ਸਿੰਘ, ਸੋਨੀ, ਆਦਿ ਹਾਜਰ ਸਨ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media