Tuesday, March 17, 2026

 ਗੁ: ਟਾਹਲਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

PPN1002201520

PPN1002201521

PPN1002201522

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼੍ਰੀ ਟਾਹਲਾ ਸਾਹਿਬ ਟ੍ਰੱਸਟ (ਰਜਿ:) ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ, ਕੈਬਨਟ ਮੰਤਰੀ ਗੁਲਜਾਰ ਸਿੰਘ ਰਣੀਕੇ, ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਭਾਈ ਰਾਮ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ ਨੇ ਪਹੁੰਚ ਕੇ ਹਾਜਰੀਆਂ ਭਰੀਆਂ।ਵੱਖ ਵੱਖ ਰਾਗੀ ਜਥਿਆਂ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ, ਬਾਬਾ ਬੰਤਾ ਸਿੰਘ ਅਤੇ ਹੋਰ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਭਾਰੀ ਇੱਕਠ ਵਿੱਚ ਸੰਗਤਾਂ ਨੇ ਪਹੁੰਚ ਕੇ ਬਾਬਾ ਦੀਪ ਸਿੰਘ ਜੀ ਦੀਆਂ ਖੁਸੀਆਂ ਹਾਸਲ ਕੀਤੀਆਂ ।ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply