Saturday, September 12, 2026

ਸੁੱਚਾ ਸਿੰਘ ਲੰਗਾਹ ਨੂੰ 3 ਸਾਲ ਦੀ ਕੈਦ ਤੇ 1.10 ਕਰੋੜ ਜੁਰਮਾਨਾ

Sucha Singh Langah

ਮੋਹਾਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਸ੍ਰ. ਸੁੱਚਾ ਸਿੰਘ ਲੰਗਾਹ ਨੂੰ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਮਾਮਲੇ ਵਿੱਚ ਅੱਜ ਮੋਹਾਲੀ ਦੀ ਮਾਨਯੋਗ ਅਦਾਲਤ ਨੇ ਤਿੰਨ ਸਾਲ ਦੀ ਕੈਦ ਅਤੇ 1 ਕਰੌੜ 10 ਲੱਖ ਦੇ ਜੁਰਮਾਨੇ ਦੀ ਸਜਾ ਸੁਣਾਈ ਹੈ। ਸੁੱਚਾ ਸਿੰਘ ਲੰਗਾਹ ਨੂੰ ਇਹ ਸਜਾ ਮਈ 2002 ਦੇ ਦਰਜ਼ ਕੀਤੇ ਗਏ ਮਾਮਲੇ ਵਿੱਚ ਹੋਈ ਹੈ। ਜਿਸ ਬਾਰੇ ਸ੍ਰ. ਲੰਗਾਹ ਨੇ ਕਿਹਾ ਹੈ ਕਿ ਉਹ ਹਾਈ ਕੋਰਟ ਵਿੱਚ ਇਸ ਸਜਾ ਦੇ ਖਿਲਾਫ ਅਪੀਲ ਕਰਨਗੇ। ਇਸ ਤੋਂ ਇਲਾਵਾ ਇਸੇ ਕੇਸ ਵਿੱਚ ਸ਼ਾਮਿਲ ਇਕ ਹੋਰ ਅਕਾਲੀ ਆਗੂ ਅਮਰੀਕ ਸਿੰਘ ਨੂੰ ਵੀ ਤਿੰਨ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਕੀਤਾ ਹੈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply