ਸਮੂਹ ਅਧਿਕਾਰੀਆਂ ਨੂੰ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲੇ ਵਿੱਚ ਪੈਂਦੀਆ 5 ਨਗਰ ਕੌਂਸਲਾਂ ਲਈ 25 ਫਰਵਰੀ 2015 ਨੂੰ ਹੋਣ ਵਾਲੀਆਂ ਚੋਣਾਂ ਦੀ ਚੋਣ ਪ੍ਰਕਿਰਿਆ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨ ਪੂਰਵਕ ਢੰਗ ਨਾਲ ਨੇਪੜੇ ਚਾੜ੍ਹਣ ਦੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਬਲਦੇਵ ਸਿੰਘ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਮੀਟਿੰਗ ਵਿਚ ਹਾਜ਼ਰ ਸਮੂਹ ਰਿਟਰਨਿੰਗ ਅਫਸਰਾਂ ਅਤੇ ਸੁਰੱਖਿਆ ਲਈ ਨਿਯੁਕਤ ਪੁਲਸ ਅਧਿਕਾਰੀਆਂ ਨੂੰ ਇੱਕਠੇ ਤੌਰ ‘ਤੇ ਸਮੂਹ ਪੋਲਿੰਗ ਸਟੇਸ਼ਨਾਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਲਈ ਕਿਹਾ ਤਾਂ ਜੋ ਹਰੇਕ ਪੋਲਿੰਗ ਸਟੇਸ਼ਨ ‘ਤੇ ਚੋਣ ਪ੍ਰਕਿਰਿਆ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਸੁਰੱਖਿਆ ਅਧਿਕਾਰੀਆਂ ਨੂੰ ਪੋਲਿੰਗ ਸਟੇਸ਼ਨਾਂ ਤੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦੇਦਿੰਆਂ ਕਿਹਾ ਕਿ ਚੋਣਾਂ ਸੁਚਾਰੂ, ਨਿਰਪੱਖ ਅਤੇ ਆਜ਼ਾਦਾਨਾ ਢੰਗ ਨਾਲ ਕਰਵਾਉਣ ਲਈ ਕਿਸੇ ਪ੍ਰਕਾਰ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਵੋਟਰਾਂ ਦੀ ਸਹੂਲਤ ਅਤੇ ਚੋਣ ਪ੍ਰਕਿਰਿਆ ਨੂੰ ਸੁਰੱਖਿਆ ਪੂਰਵਕ ਨੇਪੜੇ ਚਾੜ੍ਹਣ ਲਈ ਰੋਸ਼ਨੀ ਦਾ ਪ੍ਰਬੰਧ, ਅੰਗਹੀਣਾਂ ਲਈ ਰੈਂਪ, ਬਾਥਰੂਮ, ਪੀਣ ਦਾ ਪਾਣੀ ਅਤੇ ਚੋਣ ਅਮਲੇ ਲਈ ਮੇਜ ਕੁਰਸੀਆਂ ਆਦਿ ਦਾ ਪ੍ਰਬੰਧਾਂ ਦੇ ਨਾਲ ਨਾਲ ਨਾਜੁੁਕ ਅਤੇ ਅਤਿ ਨਾਜੁਕ ਪੋਲਿੰਗ ਸਟੇਸ਼ਨਾਂ ‘ਤੇ ਸੁਰਖਿਆ ਲਈ ਬੇਰੀਗੇਟਿੰਗ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫਸਰ ਤੇ ਪੁਲਿਸ ਆਧਿਕਾਰੀ ਆਦਿ ਹਾਜ਼ਰ ਸਨ।