Saturday, September 12, 2026

ਬਲਾਕ ਪੱਧਰ ‘ਤੇ ਆਸ਼ਾ ਵਰਕਰਾਂ ਦੀ ਟ੍ਰੇਨਿੰਗ ਸ਼ੁਰੂ

PPN1102201516

ਫਾਜ਼ਿਲਕਾ 11 ਫਰਵਰੀ ( ਵਿਨੀਤ ਅਰੋੜਾ ): ਸਿਹਤ ਵਿਭਾਗ ਵਲੋਂ ਪਿੰਡਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਆਸ਼ਾ ਵਰਕਰਾਂ ਨੂੰ ਸਮੇਂ-ਸਮੇਂ ‘ਤੇ ਨਵੀਆਂ ਜਾਣਕਾਰੀਆਂ ਦੇਣ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸੇ ਮੰਤਵ ਲਈ ਹੀ ਪੀ.ਐਚ.ਡੀ. ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਟ੍ਰੇਨਿੰਗ ਸ਼ੁਰੂ ਕਰਵਾਈ ਗਈ। ਇਸ ਦੌਰਾਨ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਨੂੰ ਸੰਬੋਧਨ ਕਰਦੇ ਹੋਏ ਡਾ. ਗਿੱਲ ਨੇ ਕਿਹਾ ਕਿ ਟ੍ਰੇਨਿੰਗ ਦੌਰਾਨ ਸਿਖਾਈ ਜਾਣ ਵਾਲੀ ਗੱਲ ਨੂੰ ਆਸ਼ਾ ਵਰਕਰ ਘਰ-ਘਰ ਤਕ ਪਹੁੰਚਾਉਣ। ਮਾਸਟਰ ਟ੍ਰੇਨਰ ਬੀ.ਈ.ਈ. ਮਨਬੀਰ ਸਿੰਘ ਅਤੇ ਐਸ.ਆਈ. ਸੁਮਨ ਕੁਮਾਰ ਨੇ ਦੱਸਿਆ ਕਿ ਸਮਾਜ ਵਿਚ ਔਰਤਾਂ ‘ਤੇ ਕਈ ਤਰ੍ਹਾਂ ਦੀ ਹਿੰਸਾ ਕੀਤੀ ਜਾ ਰਹੀ ਹੈ ਤੇ ਔਰਤਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਲੋੜ ਹੈ। ਅੱਜ ਵੀ ਔਰਤਾਂ ਸਰੀਰਕ, ਮਾਨਸਿਕ, ਆਰਥਿਕ ਅਤੇ ਯੌਨਿਕ ਹਿੰਸਾ ਦਾ ਸ਼ਿਕਾਰ ਹੋ ਰਹੀਆਂ ਹਨ। ਸੁਮਨ ਕੁਮਾਰ ਨੇ ਦੱਸਿਆ ਕਿ ਹਿੰਸਾ ਦੀਆਂ ਘਟਨਾਵਾਂ ਦਾ ਪਤਾ ਲਗਾਉਣਾ ਅਤੇ ਉਨ੍ਹਾਂ ਦਾ ਹੱਲ ਕੱਢਣਾ ਇਸ ਟ੍ਰੇਨਿੰਗ ਦੌਰਾਨ ਸਿਖਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਹ ਟ੍ਰੇਨਿੰਗ ਦਾ ਮਹਿਲਾ ਬੈਚ ਹੈ। ਬਲਾਕ ਅਧੀਨ ਆਉਂਦੀਆਂ ਸਾਰੀਆਂ ਆਸ਼ਾ ਵਰਕਰਾਂ ਨੂੰ ਇਹ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ‘ਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ, ਹੈਲਥ ਵਰਕਰ ਲਖਵਿੰਦਰ ਸਿੰਘ, ਜਸਪਾਲ ਸਿੰਘ, ਓਮ ਪ੍ਰਕਾਸ਼, ਰੋਹਿਤ, ਰਮਨ, ਸੁਖਦੇਵ ਕੌਰ ਆਦਿ ਵੀ ਸ਼ਾਮਲ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply