Saturday, May 30, 2026

ਯੂਨੀਵਰਸਿਟੀ ਵਿਖੇ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰ ਆਯੋਜਿਤ

PPN1102201521

ਅੰਮ੍ਰਿਤਸਰ, 11 ਫਰਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰ ਪੁਰਸਕਾਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਪਹਿਲੇ ਉਪ-ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਯਾਦ ਵਿਚ ਕਰਵਾਇਆ ਗਿਆ। ਇਸ ਮੌਕੇ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਪ੍ਰੋ. ਡਾ. ਵਰਿੰਦਰ ਚੋਪੜਾ, ਕੁਲਪਤੀ ਸੈਂਟਰਲ ਯੂਨੀਵਰਸਿਟੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਭਾਸ਼ਣ ਦੀ ਪ੍ਰਧਾਨਗੀ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤੀ। ਵਿਭਾਗ ਦੇ ਮੁਖੀ, ਡਾ. ਸਤਵਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਸਰੋਜ ਅਰੋੜਾ ਨੇ ਕੀਤਾ।  ਡਾ. ਚੋਪੜਾ ਨੇ ਪੌਦਿਆਂ ਦੀ ਅਨੁਕੂਲਤਾ ਬਾਰੇ ਵਿਸ਼ੇਸ਼ ਲੈਕਚਰ ਦਿੰਦਿਆਂ ਮੌਸਮ ਵਿਚ ਤਬਦੀਲੀ ਤੇ ਉਨ੍ਹਾਂ ਨਾਲ ਸਬੰਧਤ ਨਤੀਜਿਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵੱਖ-ਵੱਖ ਕਠੋਰ ਹਾਲਾਤਾਂ ਜਿਵੇਂ ਖਾਰੇ, ਉਜਾੜ, ਉਚਾਈ, ਧਰੁਵੀ ਖੇਤਰ ਆਦਿ ਵਿਚ ਪੈਦਾ ਹੋਣ ਵਾਲੇ ਪੌਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਡਾ. ਕੇ.ਐਸ. ਰਾਏ ਨੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ, ਜਲੰਧਰ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਡਾ. ਜਗਜੀਤ ਸਿੰਘ ਸਮੁੰਦਰੀ, ਚੀਫ ਕੰਜ਼ਰਵੇਟਰ ਫੌਰੇਸਟ, ਪੰਜਾਬ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ।  ਡਾ. ਚੋਪੜਾ ਨੂੰ ਬਿਸ਼ਨ ਸਿੰਘ ਸਮੁੰਦਰੀ ਐਵਾਰਡ ਸਰਟੀਫਿਕੇਟ, ਯਾਦਗਾਰੀ ਚਿੰਨ੍ਹ ਤੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਡਾ. ਅਵਿਨਾਸ਼ ਕੌਰ ਨਾਗਪਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਸੁਬੋਧ ਕੁਮਾਰ, ਡੀਨ ਅਲੂਮਨੀ; ਪ੍ਰੋ. ਏ.ਕੇ. ਠੁਕਰਾਲ, ਡਾ. ਅਮਰਜੀਤ ਸਿੰਘ ਸੂਦਨ, ਡਾ. ਨਰਪਿੰਦਰ ਸਿੰਘ, ਡਾ. ਰਜਿੰਦਰ ਕੌਰ, ਡਾ. ਮਨਪ੍ਰੀਤ ਸਿੰਘ ਭੱਟੀ, ਇੰਜ. ਭੁਪਿੰਦਰਪਾਲ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply