ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ 18 ਨੂੰ – ਬਹਿੜਵਾਲ
ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 300 ਸਾਲਾ ਸਥਾਪਨਾ ਦਿਵਸ ਸਬੰਧੀ ਪਿੰਡ ਬਹਿੜਵਾਲ (ਤਹਿਸੀਲ਼ ਪੱਟੀ, ਜ਼ਿਲ੍ਹਾ ਤਰਨੁਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਅਮਮ੍ਰਿਤ ਸੰਚਾਰ ਕਰਵਾਏ ਜਾਣਗੇ।ਗੁਰਦੁਆਰਾ ਕਮੇਟੀ ਦੇ ਬੁਲਾਰੇ ਸ. ਮਲਕੀਤ ਸਿੰਘ ਬਹਿੜਵਾਲ ਨੇ ਦੱਸਿਆ ਕਿ ਇਹ ਸਮਾਗਮ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ 18 ਫਰਵਰੀ 2014 ਨੂੰ ਕਰਵਾਏ ਜਾਣਗੇ।
ਸ. ਬਹਿੜਵਾਲ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ 16 ਫਰਵਰੀ 2015 ਸੋਮਵਾਰ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਆਰੰਭ ਹੋਣਗ, ਜਿਸਦੇ ਭੋਗ 18 ਫਰਵਰੀ 2015 ਦਿਨ ਬੁੱਧਵਾਰ ਨੂੰ ਪੈਣਗੇ।ਇਸ ਉਪਰੰਤ ਭਾਈ ਨੰਦ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਸਰ ਖੇਮਕਰਨ ਧੁਰ ਕੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਪੰਥ ਪ੍ਰਸਿੱਧ ਕਵੀਸ਼ਰੀ ਜਥਿਆਂ ਵਿੱਚ ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਹੀਰਾ ਸਿੰਘ ਮਨਿਹਾਲਾ ਅਤੇ ਭਾਈ ਗੁਰਨਾਮ ਸਿੰਘ ਮਨਿਹਾਲਾ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ।
ਉਨ੍ਹਾਂ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਮੁਖੀ ਦਮਦਮੀ ਟਕਸਾਲ ਸੰਗਰਾਵਾਂ, ਬਾਬਾ ਅਵਤਾਰ ਸਿੰਘ ਜੀ ਘਰਿਆਲਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਗੁਰਬਚਨ ਸਿੰਘ ਕਲਸੀਆਂ ਹੈਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅਤੇ ਬਾਬਾ ਅਮਰ ਸਿੰਘ ਜੀ ਨਵਾਂ ਪਿੰਡ, ਬਾਬਾ ਮੋਜੀ ਦਾਸ ਜੀ ਮਾੜੀ ਕੰਬੋਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਚੇਚੇ ਤੌਰ ਤੇ ਪੁੱਜ ਰਹੇ ਪੰਜ ਪਿਆਰੇ ਸਾਹਿਬਾਨ ਸੰਗਤਾਂ ਨੂੰ ਕਲਗੀਧਰ ਦਸਮੇਸ਼ ਪਿਤਾ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ) ਦੀ ਦਾਤ ਦੇਣਗੇ।ਜਿਸ ਵਿੱਚ ਅੰਮ੍ਰਿਤ ਅਭਿਲਾਖੀ ਸੰਗਤਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਕਕਾਰ ਦਿੱਤੇ ਜਾਣਗੇ।ਗੁਰੂ ਕਾ ਲੰਗਰ ਅਤੁੱਟ ਵਰਤੇਗਾ।ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਬਹਿੜਵਾਲ ਦੇ ਸਮੂਹ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਹੁੰਮੁਹੁੰਮਾ ਕੇ ਸਮਾਗਮ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।