ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਪੰਜਾਨ ਪੋਸਟ ਬਿਊਰੋ) – ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰੰਧਕ ਕਮੇਟੀ ਵਲੋਂ ਸੇਵਾ ਮੁਕਤ ਕਰ ਦੇਣ ਉਪਰੰਤ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁੱਕਤੀ ਤੇ ਸੇਵਾਵਾਂ ਬਾਰੇ ਨਿਯਮ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੀ ਗਈ ਵਿਦਵਾਨਾਂ ਦੀ ਕਮੇਟੀ ਦੀ ਪਲੇਠੀ ਮੀਟਿੰਗ ਹੀ ਅੱਜ ਫਲਾਪ ਹੋ ਗਈ, ਜਦ ਇਸ ਪੰਜ ਮੈਂਬਰੀ ਕਮੇਟੀ ਵਿਚੋਂ ਸ੍ਰੀ ਅਨੰਦਪੁਰ ਸਾਹਿਬ ਕੇਵਲ ਦੋ ਮੈਂਬਰ ਦਲਮੇਘ ਸਿੰਘ ਤੇ ਬਲਕਾਰ ਸਿੰਘ ਹੀ ਮੀਟਿੰਗ ਲਈ ਪਹੁੰਚੇ।ਜਿਸ ਕਰਕੇ ਅੱਜ ਇਸ ਮੀਟਿੰਗ ਵਿੱਚ ਕੋਈ ਵੀ ਵਿਚਾਰ ਵਟਾਂਦਰਾ ਨਾ ਹੋ ਸਕਿਆ।ਹਾਜਰ ਮੈਂਬਰਾਂ ਅਨੁਸਾਰ ਕਮੇਟੀ ਦੀ ਅਗਲੀ ਮੀਟਿੰਗ ਮਾਰਚ ਦੇ ਪਹਿਲੇ ਹਫਤੇ ਹੋਵੇਗੀ ।
ਜਿਕਰਯੋਗ ਹੈ ਕਿ ਇਸ ਪੰਜ ਮੈਂਬਰੀ ਕਮੇਟੀ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ, ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਕਿਰਪਾਲ ਸਿੰਘ ਤੇ ਡਾ. ਬਲਕਾਰ ਸਿੰਘ ਸ਼ਾਮਲ ਹਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media