Tuesday, July 15, 2025
Breaking News

ਜ਼ਿਲ੍ਹੇ ਦੀਆਂ 5 ਨਗਰ ਕੌਸਲਾਂ ਦੀਆਂ ਚੋਣਾਂ ਲਈ ਤੀਜੇ ਦਿਨ 68 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

Ravi Bhagat DC
ਅੰਮ੍ਰਿਤਸਰ, 12 ਫਰਵਰੀ  (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦੇਦਿਆਂ ਦੱਸਿਆ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਦੀਆਂ 5 ਨਗਰ ਕੌਸਲਾਂ ਅਜਨਾਲਾ, ਰਮਦਾਸ ਮਜੀਠਾ, ਜੰਡਿਆਲਾ ਗੁਰੂ ਅਤੇ ਰਈਆ ਲਈ ਚੋਣਾਂ 25 ਫਰਵਰੀ 2015 ਨੂੰ ਕਰਵਾਈਆਂ ਜਾ ਰਹੀਆਂ ਹਨ ਅਤੇ ਅੱਜ ਤੀਜੇ ਦਿਨ 68 ਉਮੀਦਵਾਰਾਂ ਵਲੋਂ ਨਗਰ ਕੌਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ।ਉਨਾਂ ਦੱਸਿਆ ਕਿ ਅਜਨਾਲਾ ਲਈ 32 , ਰਮਦਾਸ ਲਈ 23, ਮਜੀਠਾ ਲਈ 5 , ਜੰਡਿਆਲਾ ਗੁਰੂ ਲਈ 8 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਖਲ ਕਰਵਾਏ ਅਤੇ ਰਈਆ ਲਈ ਕਿਸੇ ਵੀ ਉਮੀਦਵਾਰ ਨੇ ਕਾਗz ਨਹੀ ਭਰੇ।
ਦੱਸਣਯੋਗ ਹੈ ਕਿ ਨਗਰ ਕੌਸਲਾਂ ਦੀਆਂ ਚੋਣ ਲੜਨ ਵਾਲੇ ਚਾਹਵਾਨ ਵਿਅਕਤੀ ਆਪਣੇ ਨਾਮਜ਼ਦਗੀ ਪੱਤਰ 13 ਫਰਵਰੀ ਤਕ ਭਰ ਸਕਦੇ ਹਨ। ਕਾਗਜਾਂ ਦੀ ਪੜਤਾਲ 14 ਫਰਵਰੀ ਨੂੰ ਹੋਵੇਗੀ ਅਤੇ 16 ਫਰਵਰੀ 2015 ਨੂੰ ਕਾਗਜ਼ ਵਾਪਸ ਲਏ ਜਾ ਸਕਦੇ ਹਨ ਅਤੇ ਉਸੇ ਹੀ ਦਿਨ ਚੋਣ ਲੜਨ ਵਾਲੇ ਵਿਅਕਤੀਆਂ ਨੂੰ ਚੋਣ ਨਿਸ਼ਾਨ ਐਲਾਟ ਕਰ ਦਿੱਤੇ ਜਾਣਗੇ । ਨਾਮਜ਼ਦਗੀ ਪੱਤਰ ਸਵੇਰੇ 11.00 ਵਜੇ ਤੋ ਸਾਮ 3.00 ਵਜੇ ਸਬੰਧਿਤ ਰਿਟਰਨਿੰਗ ਅਫਸਰ ਜਮਾ ਕਰਵਾਏ ਜਾ ਸਕਦੇ ਹਨ। 25 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਵੋਟਾਂ ਪੈਣਗਾੀਆਂ ਅਤੇ ਓਸੇ ਦਿਨ ਸ਼ਾਮ ਨੂੰ ਪੋਲਿੰਗ ਬੂਥਾਂ ਤੇ ਨਤੀਜਾ ਘੋਸ਼ਿਤ ਕੀਤਾ ਜਾਵੇਗਾ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply