ਕੁੱਲ ਨਾਮਜਜ਼ਦਗੀਆਂ ਦੀ ਗਿਣਤੀ 103 ਹੋਈ
ਫਾਜਿਲਕਾ, 12 ਫਰਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜਿਲ੍ਹੇ ਲਈ 3 ਨਗਰ ਕੋਂਸਲਾਂ ਅਤੇ 1 ਨਗਰ ਪੰਚਾਇਤ ਦੀਆਂ ਚੋਣਾਂ ਲਈ ਲਈਆਂ ਜਾ ਰਹੀਆਂ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ ਫਾਜ਼ਿਲਕਾ ਜਿਲ੍ਹੇ ਵਿਚ ਕੁੱਲ 97 ਉਮੀਦਵਾਰਾਂ ਨੇ ਨਗਰ ਕੌਂਸਲ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜਿਲ੍ਹਾ ਚੋਣ ਅਫਸਰ ਸ. ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਫਾਜ਼ਿਲਕਾ ਲਈ ਕੁੱਲ 19 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ ਇਸੇ ਤਰ੍ਹਾਂ ਨਗਰ ਕੌਂਸਲ ਅਬੋਹਰ ਲਈ 77 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।ਨਗਰ ਕੌਂਸਲ ਜਲਾਲਾਬਾਦ ਲਈ 1 ਉਮੀਦਵਾਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ । ਉਨ੍ਹਾਂ ਦੱਸਿਆ ਕਿ ਨਾਮਜਦਗੀਆਂ ਭਰਨ ਦੀ ਆਖਿਰੀ ਮਿਤੀ 13 ਫਰਵਰੀ ਹੋਵੇਗੀ।14 ਫਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਜਾਂਚ ਹੋਵੇਗੀ ਅਤੇ 16 ਫਰਵਰੀ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਿਰੀ ਤਾਰੀਕ ਹੋਵੇਗੀ ਅਤੇ ਉਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।ਅੱਜ ਤੀਜੇ ਦਿਨ ਕੁੱਲ ਨਾਮਜਦਗੀਆਂ ਦੀ ਗਿਣਤੀ 103 ਹੋ ਗਈ ਹੈ ।