Tuesday, July 29, 2025
Breaking News

ਫੂਡ ਕਰਾਫ਼ਟ ਇੰਸਟੀਚਿਊਟ ਹੁਸ਼ਿਆਰਪੁਰ ਨੂੰ ਮਿਲਿਆ ਨੈਸ਼ਨਲ ਐਕਸੀਲੈਂਸ ਅਵਾਰਡ

PPN1202201512

ਹੁਸ਼ਿਆਰਪੁਰ, 12 ਫਰਵਰੀ (ਸਤਵਿੰਦਰ ਸਿੰਘ) – ਫੂਡ ਕਰਾਫ਼ਟ ਇੰਸਟੀਚਿਊਟ ਹੁਸ਼ਿਆਰਪੁਰ ਨੂੰ ਦੇਸ਼ ਦੇ ਉਤਮ ਫੂਡ ਕਰਾਫ਼ਟ ਇੰਸਟੀਚਿਊਟ ਵਜੋਂ ਨੈਸ਼ਨਲ ਐਕਸੀਲੈਂਸ ਅਵਾਰਡ ਮਿਲਿਆ ਹੈ। ਫੂਡ ਕਰਾਫ਼ਟ ਇੰਸਟੀਚਿਊਟ ਹੁਸ਼ਿਆਰਪੁਰ ਓਵਰ ਆਲ ਪ੍ਰਫੋਰਮੈਂਸ ਲਈ ਇਹ ਅਵਾਰਡ ਕੇਂਦਰੀ ਸੈਰ ਸਪਾਟਾ ਮੰਤਰਾਲੇ ਤਹਿਤ ਨੋਡਲ ਬਾਡੀ ਵਜੋਂ ਕੰਮ ਕਰ ਰਹੀ ਨੈਸ਼ਨਲ ਕੌਂਸਲ ਫਾਰ ਹੋਟਲ ਮੈਨੇਜਮੈਂਟ ਅਤੇ ਕੈਟਰਿੰਗ ਟੈਕਨੋਲਜੀ ਵੱਲੋਂ ਨਵੀਂ ਦਿੱਲੀ ਵਿਖੇ ਦਿੱਤੇ ਗਏ ਸਲਾਨਾ ਨੈਸ਼ਨਲ ਅਵਾਰਡਜ਼ ਫਾਰ ਹੋਸਪੀਟੈਲਟੀ ਐਕਸੀਲੈਂਸ ਦੌਰਾਨ ਕੇਂਦਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਡਾ. ਮਹੇਸ਼ ਸ਼ਰਮਾ ਵੱਲੋਂ ਦਿੱਤਾ ਗਿਆ।  ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੂਡ ਕਰਾਫ਼ਟ ਇੰਸਟੀਚਿਊਟ ਹੁਸ਼ਿਆਰਪੁਰ ਨੂੰ ਰਾਸ਼ਟਰੀ ਪੱਧਰ ਦੇ ਇਸ ਅਵਾਰਡ ਨੂੰ ਪ੍ਰਾਪਤ ਕਰਨ ਲਈ ਸੰਸਥਾ ਦੀ ਪ੍ਰਬੰਧਕੀ ਕਮੇਟੀ, ਅਧਿਆਪਕ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸੰਸਥਾ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਉਤਸ਼ਾਹਿਤ ਕੀਤਾ।  ਨੈਸ਼ਨਲ ਕੌਂਸਲ ਫਾਰ ਹੋਟਲ ਮੈਨੇਜਮੈਂਟ ਅਤੇ ਕੈਟਰਿੰਗ ਟੈਕਨੋਲਜੀ ਵੱਲੋਂ ਇਸ ਤਹਿਤ ਮੁਲਕ ਅੰਦਰ ਚਲ ਰਹੇ ਹੋਟਲ ਮੈਨੇਜਮੈਂਟ ਅਤੇ ਫੂਡ ਕਰਾਫ਼ਟ ਸੰਸਥਾਵਾਂ ਨੂੰ ਅਤੇ ਇਨ੍ਹਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਾਰਗਜੁਾਰੀਆਂ ਲਈ ਦਿੱਲੀ ਵਿਖੇ ਇਹ ਸਲਾਨਾ ਨੈਸ਼ਨਲ ਅਵਾਰਡਜ਼ ਪ੍ਰਦਾਨ ਕੀਤੇ ਗਏ ਅਤੇ ਇਸ ਦੌਰਾਨ ਇਨ੍ਹਾਂ ਸੰਸਥਾਵਾਂ ਦੇ 11 ਫੈਕਲਟੀ ਮੈਂਬਰਾਂ ਨੂੰ ਬੈਸਟ ਟੀਚਰ ਅਵਾਰਡ ਵੀ ਦਿੱਤੇ ਗਏ। ਜ਼ਿਕਰਯੋਗ ਹੈ ਕਿ ਫੂਡ ਕਰਾਫ਼ਟ ਇੰਸਟੀਚਿਊਟ ਹੁਸ਼ਿਆਰਪੁਰ ਦੀ ਸਥਾਪਨਾ ਸਾਲ 2009 ਵਿੱਚ ਹੋਈ ਸੀ ਅਤੇ 5 ਏਕੜ ਵਿੱਚ ਫੈਲੇ ਸੰਸਥਾ ਵੱਲੋਂ ਹੋਟਲ ਅਤੇ ਹੋਸਪੀਟੈਲਟੀ ਨਾਲ ਜੁੜੇ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ। ਇਨ੍ਹਾਂ ਅਕਾਦਮਿਕ ਕੋਰਸਾਂ ਤੋਂ ਇਲਾਵਾ ਸੰਸਥਾ ਵੱਲੋਂ ਸੂਬੇ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਉਭਾਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply